ਪਉੜੀ

ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ

ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਜਾਣਹਿ ਸੇਖ

ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ

ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ

ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ

ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ

ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ

ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥

ਸਲੋਕੁ

ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ

ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥

ਪਉੜੀ

ਸਪਤਮਿ ਸੰਚਹੁ ਨਾਮ ਧਨੁ ਟੂਟਿ ਜਾਹਿ ਭੰਡਾਰ

ਸੰਤਸੰਗਤਿ ਮਹਿ ਪਾਈਐ ਅੰਤੁ ਪਾਰਾਵਾਰ

ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ

ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ

ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ

ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ

ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ

ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥

ਸਲੋਕੁ

ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ

ਜਮਕੰਕਰੁ ਜੋਹਿ ਸਕਈ ਨਾਨਕ ਪ੍ਰਭੂ ਦਇਆਲ ॥੮॥

ਪਉੜੀ

ਅਸਟਮੀ ਅਸਟ ਸਿਧਿ ਨਵ ਨਿਧਿ

ਸਗਲ ਪਦਾਰਥ ਪੂਰਨ ਬੁਧਿ

ਕਵਲ ਪ੍ਰਗਾਸ ਸਦਾ ਆਨੰਦ

ਨਿਰਮਲ ਰੀਤਿ ਨਿਰੋਧਰ ਮੰਤ

ਸਗਲ ਧਰਮ ਪਵਿਤ੍ਰ ਇਸਨਾਨੁ

ਸਭ ਮਹਿ ਊਚ ਬਿਸੇਖ ਗਿਆਨੁ

ਹਰਿ ਹਰਿ ਭਜਨੁ ਪੂਰੇ ਗੁਰ ਸੰਗਿ

ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥

ਸਲੋਕੁ

ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ

ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥

ਪਉੜੀ

ਨਉਮੀ ਨਵੇ ਛਿਦ੍ਰ ਅਪਵੀਤ

ਹਰਿ ਨਾਮੁ ਜਪਹਿ ਕਰਤ ਬਿਪਰੀਤਿ

ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ

ਕਰਨ ਸੁਨਹੀ ਹਰਿ ਜਸੁ ਬਿੰਦ

ਹਿਰਹਿ ਪਰ ਦਰਬੁ ਉਦਰ ਕੈ ਤਾਈ

ਅਗਨਿ ਨਿਵਰੈ ਤ੍ਰਿਸਨਾ ਬੁਝਾਈ

ਹਰਿ ਸੇਵਾ ਬਿਨੁ ਏਹ ਫਲ ਲਾਗੇ

ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥

ਸਲੋਕੁ

ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ

ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥