( 30 )

ਸਿਰੀਰਾਗੁ ਮਹਲਾ

ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ

ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ

ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥

ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ

ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ

ਗੁਰਮੁਖਾ ਕੇ ਮੁਖ ਉਜਲੇ ਗੁਰਸਬਦੀ ਬੀਚਾਰਿ

ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ

ਘਰ ਹੀ ਵਿਚਿ ਮਹਲੁ ਪਾਇਆ ਗੁਰਸਬਦੀ ਵੀਚਾਰਿ ॥੨॥

ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ

ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ

ਸੁਪਨੈ ਸੁਖੁ ਦੇਖਨੀ ਬਹੁ ਚਿੰਤਾ ਪਰਜਾਲੇ ॥੩॥

ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ

ਕਹਣਾ ਕਿਛੂ ਜਾਵਈ ਜਿਸੁ ਭਾਵੈ ਤਿਸੁ ਦੇਇ

ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥

ਸਿਰੀਰਾਗੁ ਮਹਲਾ

ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ

ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ

ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ

ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ

ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਠਾਉ

ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ

ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥

ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ

ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ

ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਪਾਰੁ ॥੩॥

ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ

ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ

ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥

ਸਿਰੀਰਾਗੁ ਮਹਲਾ

ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ

ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ

ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥

ਭਾਈ ਰੇ ਗੁਰਮਤਿ ਸਾਚਿ ਰਹਾਉ

ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ

ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ

ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ

ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥

ਬਿਨੁ ਗੁਰ ਮਹਲੁ ਪਾਈਐ ਨਾਮੁ ਪਰਾਪਤਿ ਹੋਇ

ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ

ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥

ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ

ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ

ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥