ਮਃ

ਪੂਰੇ ਗੁਰ ਕਾ ਹੁਕਮੁ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ

ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ

ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਭਾਇਆ

ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ

ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ

ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ

ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ

ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਆਇਆ ॥੨॥

ਪਉੜੀ

ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ

ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ

ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ

ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ

ਓਇ ਬੋਲੇ ਕਿਸੈ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

ਸਲੋਕ ਮਃ

ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ

ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ

ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ

ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ

ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ

ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ

ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ

ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥

ਮਃ

ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ

ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ

ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ

ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ

ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ

ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ

ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ

ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥

ਪਉੜੀ

ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ

ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ

ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ

ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ

ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥