ਮਃ

ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ

ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ

ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ

ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ

ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ

ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ

ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥

ਪਉੜੀ

ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ

ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ

ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ

ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ

ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥

ਸਲੋਕ ਮਃ

ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਹੋਵੀ ਭਲਾ

ਓਸ ਦੈ ਆਖਿਐ ਕੋਈ ਲਗੈ ਨਿਤ ਓਜਾੜੀ ਪੂਕਾਰੇ ਖਲਾ

ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ

ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਸਕੈ ਓਸ ਦਾ ਕਾਲਾ ਭਇਆ

ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ

ਗਲਾ ਉਪਰਿ ਤਪਾਵਸੁ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ

ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ

ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥