ਮਃ

ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ

ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ

ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ

ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ

ਤਿਨ ਕੀ ਭੁਖ ਕਦੇ ਉਤਰੈ ਨਿਤ ਭੁਖਾ ਭੁਖ ਕੂਕਾਹੀ

ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ

ਸਤਿਗੁਰ ਕੀ ਵਡਿਆਈ ਵੇਖਿ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ

ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ

ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ

ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ

ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ

ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਸਕਾਹੀ

ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥

ਮਃ

ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ

ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ

ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ

ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਸਕੋਈ

ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥

ਪਉੜੀ

ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ

ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ

ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ

ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ

ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥

ਸਲੋਕ ਮਃ

ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ

ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ

ਕੂਕ ਪੁਕਾਰ ਕੋ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ

ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ

ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਹੋਇਆ

ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ

ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ

ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ

ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥

ਮਃ

ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ

ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥