( 31 )

ਸਿਰੀਰਾਗੁ ਮਹਲਾ

ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ

ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ

ਮਨਮੁਖ ਅੰਧ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥

ਮਨ ਰੇ ਸਦਾ ਭਜਹੁ ਹਰਿ ਸਰਣਾਈ

ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਜਾਈ ॥੧॥ ਰਹਾਉ

ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ

ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ

ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥

ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ

ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ

ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥

ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ

ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ

ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥

ਸਿਰੀਰਾਗੁ ਮਹਲਾ

ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ

ਸੇਜੈ ਕੰਤੁ ਆਵਈ ਨਿਤ ਨਿਤ ਹੋਇ ਖੁਆਰੁ

ਪਿਰ ਕਾ ਮਹਲੁ ਪਾਵਈ ਨਾ ਦੀਸੈ ਘਰੁ ਬਾਰੁ ॥੧॥

ਭਾਈ ਰੇ ਇਕ ਮਨਿ ਨਾਮੁ ਧਿਆਇ

ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ

ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ

ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ

ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥

ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ

ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ

ਗੁਰ ਕੈ ਭਾਣੈ ਜੋ ਚਲੈ ਦੁਖੁ ਪਾਵੈ ਕੋਇ ॥੩॥

ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ

ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ

ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥