ਮਃ

ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ

ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ

ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ

ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ

ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ

ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ

ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ

ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ

ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ

ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥

ਮਹਲਾ

ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ

ਸਤਿਗੁਰੁ ਮਿਲੈ ਨਦਰਿ ਹੋਇ ਮਨਮੁਖ ਅੰਧ ਅੰਧਿਆਰ

ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥

ਪਉੜੀ

ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ

ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਕਬਹੂ ਛਿਜੈ

ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ

ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ

ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥

ਸਲੋਕ ਮਃ

ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ

ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ

ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ

ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਰਲਨੀ ਖੋਟੇਆਰੇ

ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ

ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ

ਹਰਿ ਸਾਕਤ ਸੇਤੀ ਸੰਗੁ ਕਰੀਅਹੁ ਓਇ ਮਾਰੇ ਸਿਰਜਣਹਾਰੇ

ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥

ਮਃ

ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ

ਸਤਿਗੁਰੂ ਨੋ ਅਪੜਿ ਕੋਇ ਸਕਈ ਜਿਸੁ ਵਲਿ ਸਿਰਜਣਹਾਰਿਆ

ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ

ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ

ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ

ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥

ਪਉੜੀ

ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ

ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ

ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ

ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ

ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥