ਪਉੜੀ

ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ

ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ

ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ

ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ

ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥

ਸਲੋਕੁ ਮਃ

ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ

ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ

ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ

ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥

ਮਃ

ਮਨਮੁਖੁ ਅਹੰਕਾਰੀ ਮਹਲੁ ਜਾਣੈ ਖਿਨੁ ਆਗੈ ਖਿਨੁ ਪੀਛੈ

ਸਦਾ ਬੁਲਾਈਐ ਮਹਲਿ ਆਵੈ ਕਿਉ ਕਰਿ ਦਰਗਹ ਸੀਝੈ

ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ

ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥

ਪਉੜੀ

ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ

ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ

ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ

ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ

ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥

ਸਲੋਕੁ ਮਃ

ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਠਾਉ

ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ

ਓਹ ਵੇਲਾ ਹਥਿ ਆਵਈ ਫਿਰਿ ਸਤਿਗੁਰ ਲਗਹਿ ਪਾਇ

ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ

ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ

ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥

ਮਃ

ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ

ਅੰਤਰਿ ਕ੍ਰੋਧੁ ਜੂਐ ਮਤਿ ਹਾਰੀ

ਕੂੜੁ ਕੁਸਤੁ ਓਹੁ ਪਾਪ ਕਮਾਵੈ

ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ

ਅੰਨਾ ਬੋਲਾ ਖੁਇ ਉਝੜਿ ਪਾਇ

ਮਨਮੁਖੁ ਅੰਧਾ ਆਵੈ ਜਾਇ

ਬਿਨੁ ਸਤਿਗੁਰ ਭੇਟੇ ਥਾਇ ਪਾਇ

ਨਾਨਕ ਪੂਰਬਿ ਲਿਖਿਆ ਕਮਾਇ ॥੨॥

ਪਉੜੀ

ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਸਤਿਗੁਰ ਪਾਸਿ

ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ

ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ

ਵਿਚਿ ਸਚੇ ਕੂੜੁ ਗਡਈ ਮਨਿ ਵੇਖਹੁ ਕੋ ਨਿਰਜਾਸਿ

ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥