ਸਲੋਕ ਮਃ

ਤਪਾ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ

ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ

ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ

ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ

ਭਾਈ ਏਹੁ ਤਪਾ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ

ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ

ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ

ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ਅੰਦਰਿ ਬਹੈ ਤਪਾ ਪਾਪ ਕਮਾਏ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ

ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ

ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ

ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ਸੋ ਬੂਝੈ ਜੁ ਦਯਿ ਸਵਾਰਿਆ ॥੧॥

ਮਃ

ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ

ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ

ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ

ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ

ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ

ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ

ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ

ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥

ਪਉੜੀ ਮਃ

ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ

ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ

ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ

ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ

ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥

ਸਲੋਕ ਮਃ

ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਕਰਹਿ ਵੀਚਾਰੁ

ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ

ਦਿਤੈ ਕਿਤੈ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ

ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥

ਮਃ

ਜਿਨਾ ਅੰਦਰਿ ਦੂਜਾ ਭਾਉ ਹੈ ਤਿਨੑਾ ਗੁਰਮੁਖਿ ਪ੍ਰੀਤਿ ਹੋਇ

ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਕੋਇ

ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ

ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ

ਨਾਨਕ ਧਾਤੁ ਲਿਵੈ ਜੋੜੁ ਆਵਈ ਜੇ ਲੋਚੈ ਸਭੁ ਕੋਇ

ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰਸਬਦੀ ਸੁਖੁ ਹੋਇ ॥੨॥