ਗਉੜੀ ਕੀ ਵਾਰ ਮਹਲਾ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ

ਸਤਿਗੁਰ ਪ੍ਰਸਾਦਿ

ਸਲੋਕ ਮਃ

ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ

ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ

ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ

ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥

ਮਃ

ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ

ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ

ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ

ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ

ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥

ਪਉੜੀ

ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ

ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ

ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ

ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ

ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥

ਸਲੋਕ ਮਃ

ਚੇਤਾ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ

ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥

ਮਃ

ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ

ਨਾਨਕ ਨਾਲਿ ਚਲਨੀ ਜਲਿ ਬਲਿ ਹੋਏ ਛਾਰੁ ॥੨॥

ਪਉੜੀ

ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ

ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ

ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ

ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ

ਨਾਨਕ ਚਲਤ ਜਾਪਨੀ ਕੋ ਸਕੈ ਲਖੇ ॥੨॥

ਸਲੋਕ ਮਃ

ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥

ਮਃ

ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ

ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਚਲਹਿ ਸਾਥਿ ॥੨॥

ਪਉੜੀ

ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ

ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ

ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਕਾਈ

ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ

ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥

ਸਲੋਕ ਮਃ

ਡਿਠੜੋ ਹਭ ਠਾਇ ਊਣ ਕਾਈ ਜਾਇ

ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥