( 32 )

ਸਿਰੀਰਾਗੁ ਮਹਲਾ

ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ

ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ

ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥

ਭਾਈ ਰੇ ਗੁਰ ਬਿਨੁ ਭਗਤਿ ਹੋਇ

ਬਿਨੁ ਗੁਰ ਭਗਤਿ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ

ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ

ਬਿਨੁ ਗੁਰ ਨੀਦ ਆਵਈ ਦੁਖੀ ਰੈਣਿ ਵਿਹਾਇ

ਬਿਨੁ ਸਬਦੈ ਪਿਰੁ ਪਾਈਐ ਬਿਰਥਾ ਜਨਮੁ ਗਵਾਇ ॥੨॥

ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ

ਅੰਧੀ ਨਾਮੁ ਚੇਤਈ ਸਭ ਬਾਧੀ ਜਮਕਾਲਿ

ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥

ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ

ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ

ਨਾਨਕ ਰੰਗੁ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥

ਸਿਰੀਰਾਗੁ ਮਹਲਾ

ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਹੋਈ

ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ

ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥

ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ

ਪੂਰੇ ਗੁਰ ਕੀ ਸੇਵ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ

ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ

ਜੀਅ ਜੰਤ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ

ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥

ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਜਾਈ

ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਪਾਈ

ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਜਾਈ

ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ

ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥

ਸਿਰੀਰਾਗੁ ਮਹਲਾ

ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ

ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ

ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥

ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ

ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ

ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ

ਗੁਰਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ

ਸਚੈ ਸਚਿ ਸਮਾਇਆ ਮਿਲਿ ਰਹੈ ਵਿਛੁੜਿ ਜਾਇ ॥੨॥

ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਕਰਣਾ ਜਾਇ

ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ

ਆਪੇ ਕਾਰ ਕਰਾਇਸੀ ਅਵਰੁ ਕਰਣਾ ਜਾਇ ॥੩॥

ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ

ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ

ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥