ਗਉੜੀ ਕਬੀਰ ਜੀ

ਮਾਧਉ ਜਲ ਕੀ ਪਿਆਸ ਜਾਇ

ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ

ਤੂੰ ਜਲਨਿਧਿ ਹਉ ਜਲ ਕਾ ਮੀਨੁ

ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥

ਤੂੰ ਪਿੰਜਰੁ ਹਉ ਸੂਅਟਾ ਤੋਰ

ਜਮੁ ਮੰਜਾਰੁ ਕਹਾ ਕਰੈ ਮੋਰ ॥੨॥

ਤੂੰ ਤਰਵਰੁ ਹਉ ਪੰਖੀ ਆਹਿ

ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥

ਤੂੰ ਸਤਿਗੁਰੁ ਹਉ ਨਉਤਨੁ ਚੇਲਾ

ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥

ਗਉੜੀ ਕਬੀਰ ਜੀ

ਜਬ ਹਮ ਏਕੋ ਏਕੁ ਕਰਿ ਜਾਨਿਆ

ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥

ਹਮ ਅਪਤਹ ਅਪੁਨੀ ਪਤਿ ਖੋਈ

ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ

ਹਮ ਮੰਦੇ ਮੰਦੇ ਮਨ ਮਾਹੀ

ਸਾਝ ਪਾਤਿ ਕਾਹੂ ਸਿਉ ਨਾਹੀ ॥੨॥

ਪਤਿ ਅਪਤਿ ਤਾ ਕੀ ਨਹੀ ਲਾਜ

ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥

ਕਹੁ ਕਬੀਰ ਪਤਿ ਹਰਿ ਪਰਵਾਨੁ

ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥

ਗਉੜੀ ਕਬੀਰ ਜੀ

ਨਗਨ ਫਿਰਤ ਜੌ ਪਾਈਐ ਜੋਗੁ

ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥

ਕਿਆ ਨਾਗੇ ਕਿਆ ਬਾਧੇ ਚਾਮ

ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ

ਮੂਡ ਮੁੰਡਾਏ ਜੌ ਸਿਧਿ ਪਾਈ

ਮੁਕਤੀ ਭੇਡ ਗਈਆ ਕਾਈ ॥੨॥

ਬਿੰਦੁ ਰਾਖਿ ਜੌ ਤਰੀਐ ਭਾਈ

ਖੁਸਰੈ ਕਿਉ ਪਰਮ ਗਤਿ ਪਾਈ ॥੩॥

ਕਹੁ ਕਬੀਰ ਸੁਨਹੁ ਨਰ ਭਾਈ

ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥

ਗਉੜੀ ਕਬੀਰ ਜੀ

ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ

ਜਿਉ ਭਏ ਦਾਦੁਰ ਪਾਨੀ ਮਾਹੀ ॥੧॥

ਜਉ ਪੈ ਰਾਮ ਰਾਮ ਰਤਿ ਨਾਹੀ

ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ

ਕਾਇਆ ਰਤਿ ਬਹੁ ਰੂਪ ਰਚਾਹੀ

ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥

ਚਾਰਿ ਚਰਨ ਕਹਹਿ ਬਹੁ ਆਗਰ

ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥

ਕਹੁ ਕਬੀਰ ਬਹੁ ਕਾਇ ਕਰੀਜੈ

ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥

ਕਬੀਰ ਜੀ ਗਉੜੀ

ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ

ਜਾ ਕੈ ਰਿਦੈ ਭਾਉ ਹੈ ਦੂਜਾ ॥੧॥

ਰੇ ਜਨ ਮਨੁ ਮਾਧਉ ਸਿਉ ਲਾਈਐ

ਚਤੁਰਾਈ ਚਤੁਰਭੁਜੁ ਪਾਈਐ ਰਹਾਉ

ਪਰਹਰੁ ਲੋਭੁ ਅਰੁ ਲੋਕਾਚਾਰੁ

ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥

ਕਰਮ ਕਰਤ ਬਧੇ ਅਹੰਮੇਵ

ਮਿਲਿ ਪਾਥਰ ਕੀ ਕਰਹੀ ਸੇਵ ॥੩॥

ਕਹੁ ਕਬੀਰ ਭਗਤਿ ਕਰਿ ਪਾਇਆ

ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥

ਗਉੜੀ ਕਬੀਰ ਜੀ

ਗਰਭ ਵਾਸ ਮਹਿ ਕੁਲੁ ਨਹੀ ਜਾਤੀ

ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥

ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ

ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ

ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ

ਤਉ ਆਨ ਬਾਟ ਕਾਹੇ ਨਹੀ ਆਇਆ ॥੨॥

ਤੁਮ ਕਤ ਬ੍ਰਾਹਮਣ ਹਮ ਕਤ ਸੂਦ

ਹਮ ਕਤ ਲੋਹੂ ਤੁਮ ਕਤ ਦੂਧ ॥੩॥

ਕਹੁ ਕਬੀਰ ਜੋ ਬ੍ਰਹਮੁ ਬੀਚਾਰੈ

ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥