ਗਉੜੀ ਕਬੀਰ ਜੀ

ਜਾ ਕੈ ਹਰਿ ਸਾ ਠਾਕੁਰੁ ਭਾਈ

ਮੁਕਤਿ ਅਨੰਤ ਪੁਕਾਰਣਿ ਜਾਈ ॥੧॥

ਅਬ ਕਹੁ ਰਾਮ ਭਰੋਸਾ ਤੋਰਾ

ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ

ਤੀਨਿ ਲੋਕ ਜਾ ਕੈ ਹਹਿ ਭਾਰ

ਸੋ ਕਾਹੇ ਕਰੈ ਪ੍ਰਤਿਪਾਰ ॥੨॥

ਕਹੁ ਕਬੀਰ ਇਕ ਬੁਧਿ ਬੀਚਾਰੀ

ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥

ਗਉੜੀ ਕਬੀਰ ਜੀ

ਬਿਨੁ ਸਤ ਸਤੀ ਹੋਇ ਕੈਸੇ ਨਾਰਿ

ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥

ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ

ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ

ਸਾਹਨਿ ਸਤੁ ਕਰੈ ਜੀਅ ਅਪਨੈ

ਸੋ ਰਮਯੇ ਕਉ ਮਿਲੈ ਸੁਪਨੈ ॥੨॥

ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ

ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥

ਗਉੜੀ ਕਬੀਰ ਜੀ

ਬਿਖਿਆ ਬਿਆਪਿਆ ਸਗਲ ਸੰਸਾਰੁ

ਬਿਖਿਆ ਲੈ ਡੂਬੀ ਪਰਵਾਰੁ ॥੧॥

ਰੇ ਨਰ ਨਾਵ ਚਉੜਿ ਕਤ ਬੋੜੀ

ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ

ਸੁਰਿ ਨਰ ਦਾਧੇ ਲਾਗੀ ਆਗਿ

ਨਿਕਟਿ ਨੀਰੁ ਪਸੁ ਪੀਵਸਿ ਝਾਗਿ ॥੨॥

ਚੇਤਤ ਚੇਤਤ ਨਿਕਸਿਓ ਨੀਰੁ

ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੨੪॥

ਗਉੜੀ ਕਬੀਰ ਜੀ

ਜਿਹ ਕੁਲਿ ਪੂਤੁ ਗਿਆਨ ਬੀਚਾਰੀ

ਬਿਧਵਾ ਕਸ ਭਈ ਮਹਤਾਰੀ ॥੧॥

ਜਿਹ ਨਰ ਰਾਮ ਭਗਤਿ ਨਹਿ ਸਾਧੀ

ਜਨਮਤ ਕਸ ਮੁਓ ਅਪਰਾਧੀ ॥੧॥ ਰਹਾਉ

ਮੁਚੁ ਮੁਚੁ ਗਰਭ ਗਏ ਕੀਨ ਬਚਿਆ

ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥

ਕਹੁ ਕਬੀਰ ਜੈਸੇ ਸੁੰਦਰ ਸਰੂਪ

ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥

ਗਉੜੀ ਕਬੀਰ ਜੀ

ਜੋ ਜਨ ਲੇਹਿ ਖਸਮ ਕਾ ਨਾਉ

ਤਿਨ ਕੈ ਸਦ ਬਲਿਹਾਰੈ ਜਾਉ ॥੧॥

ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ

ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ

ਜਿਹ ਘਟ ਰਾਮੁ ਰਹਿਆ ਭਰਪੂਰਿ

ਤਿਨ ਕੀ ਪਗ ਪੰਕਜ ਹਮ ਧੂਰਿ ॥੨॥

ਜਾਤਿ ਜੁਲਾਹਾ ਮਤਿ ਕਾ ਧੀਰੁ

ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥

ਗਉੜੀ ਕਬੀਰ ਜੀ

ਗਗਨਿ ਰਸਾਲ ਚੁਐ ਮੇਰੀ ਭਾਠੀ

ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥੧॥

ਉਆ ਕਉ ਕਹੀਐ ਸਹਜ ਮਤਵਾਰਾ

ਪੀਵਤ ਰਾਮ ਰਸੁ ਗਿਆਨ ਬੀਚਾਰਾ ॥੧॥ ਰਹਾਉ

ਸਹਜ ਕਲਾਲਨਿ ਜਉ ਮਿਲਿ ਆਈ

ਆਨੰਦਿ ਮਾਤੇ ਅਨਦਿਨੁ ਜਾਈ ॥੨॥

ਚੀਨਤ ਚੀਤੁ ਨਿਰੰਜਨ ਲਾਇਆ

ਕਹੁ ਕਬੀਰ ਤੌ ਅਨਭਉ ਪਾਇਆ ॥੩॥੨੭॥