ਗਉੜੀ ਕਬੀਰ ਜੀ

ਮਨ ਕਾ ਸੁਭਾਉ ਮਨਹਿ ਬਿਆਪੀ

ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥

ਕਵਨੁ ਸੁ ਮੁਨਿ ਜੋ ਮਨੁ ਮਾਰੈ

ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ

ਮਨ ਅੰਤਰਿ ਬੋਲੈ ਸਭੁ ਕੋਈ

ਮਨ ਮਾਰੇ ਬਿਨੁ ਭਗਤਿ ਹੋਈ ॥੨॥

ਕਹੁ ਕਬੀਰ ਜੋ ਜਾਨੈ ਭੇਉ

ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥

ਗਉੜੀ ਕਬੀਰ ਜੀ

ਓਇ ਜੁ ਦੀਸਹਿ ਅੰਬਰਿ ਤਾਰੇ

ਕਿਨਿ ਓਇ ਚੀਤੇ ਚੀਤਨਹਾਰੇ ॥੧॥

ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ

ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ

ਸੂਰਜ ਚੰਦੁ ਕਰਹਿ ਉਜੀਆਰਾ

ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥

ਕਹੁ ਕਬੀਰ ਜਾਨੈਗਾ ਸੋਇ

ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥

ਗਉੜੀ ਕਬੀਰ ਜੀ

ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ

ਸਾਂਕਲ ਜੇਵਰੀ ਲੈ ਹੈ ਆਈ ॥੧॥

ਆਪਨ ਨਗਰੁ ਆਪ ਤੇ ਬਾਧਿਆ

ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ

ਕਟੀ ਕਟੈ ਤੂਟਿ ਨਹ ਜਾਈ

ਸਾ ਸਾਪਨਿ ਹੋਇ ਜਗ ਕਉ ਖਾਈ ॥੨॥

ਹਮ ਦੇਖਤ ਜਿਨਿ ਸਭੁ ਜਗੁ ਲੂਟਿਆ

ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥

ਗਉੜੀ ਕਬੀਰ ਜੀ

ਦੇਇ ਮੁਹਾਰ ਲਗਾਮੁ ਪਹਿਰਾਵਉ

ਸਗਲ ਜੀਨੁ ਗਗਨ ਦਉਰਾਵਉ ॥੧॥

ਅਪਨੈ ਬੀਚਾਰਿ ਅਸਵਾਰੀ ਕੀਜੈ

ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ

ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ

ਹਿਚਹਿ ਪ੍ਰੇਮ ਕੈ ਚਾਬੁਕ ਮਾਰਉ ॥੨॥

ਕਹਤ ਕਬੀਰ ਭਲੇ ਅਸਵਾਰਾ

ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥

ਗਉੜੀ ਕਬੀਰ ਜੀ

ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ

ਤਿਹ ਮੁਖ ਦੇਖਤ ਲੂਕਟ ਲਾਏ ॥੧॥

ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ

ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ

ਕਾਇਆ ਬਿਗੂਤੀ ਬਹੁ ਬਿਧਿ ਭਾਤੀ

ਕੋ ਜਾਰੇ ਕੋ ਗਡਿ ਲੇ ਮਾਟੀ ॥੨॥

ਕਹੁ ਕਬੀਰ ਹਰਿ ਚਰਣ ਦਿਖਾਵਹੁ

ਪਾਛੈ ਤੇ ਜਮੁ ਕਿਉ ਪਠਾਵਹੁ ॥੩॥੩੨॥

ਗਉੜੀ ਕਬੀਰ ਜੀ

ਆਪੇ ਪਾਵਕੁ ਆਪੇ ਪਵਨਾ

ਜਾਰੈ ਖਸਮੁ ਰਾਖੈ ਕਵਨਾ ॥੧॥

ਰਾਮ ਜਪਤ ਤਨੁ ਜਰਿ ਕੀ ਜਾਇ

ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ

ਕਾ ਕੋ ਜਰੈ ਕਾਹਿ ਹੋਇ ਹਾਨਿ

ਨਟ ਵਟ ਖੇਲੈ ਸਾਰਿਗਪਾਨਿ ॥੨॥

ਕਹੁ ਕਬੀਰ ਅਖਰ ਦੁਇ ਭਾਖਿ

ਹੋਇਗਾ ਖਸਮੁ ਲੇਇਗਾ ਰਾਖਿ ॥੩॥੩੩॥