( 33 )

ਸਿਰੀਰਾਗੁ ਮਹਲਾ

ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਪਾਇਆ ਜਾਇ

ਕਥਨੀ ਬਦਨੀ ਪਾਈਐ ਹਉਮੈ ਵਿਚਹੁ ਜਾਇ

ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥

ਭਾਈ ਰੇ ਗੁਰਮੁਖਿ ਬੂਝੈ ਕੋਇ

ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ

ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ

ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਜਾਇ

ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥

ਆਪੇ ਦੇਇ ਪਾਈਐ ਹੋਰੁ ਕਰਣਾ ਕਿਛੂ ਜਾਇ

ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ

ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥

ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਹੋਇ

ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ

ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥

ਸਿਰੀਰਾਗੁ ਮਹਲਾ

ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਜਾਇ

ਅਧਿਆਤਮ ਕਰਮ ਜੇ ਕਰੇ ਨਾਮੁ ਕਬ ਹੀ ਪਾਇ

ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥

ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ

ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ

ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ

ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ

ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥

ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ

ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ

ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥

ਇਹੁ ਮਨੂਆ ਅਤਿ ਸਬਲ ਹੈ ਛਡੇ ਕਿਤੈ ਉਪਾਇ

ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ

ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥