ਕਉਨੁ ਕੋ ਪੂਤੁ ਪਿਤਾ ਕੋ ਕਾ ਕੋ

ਕਉਨੁ ਮਰੈ ਕੋ ਦੇਇ ਸੰਤਾਪੋ ॥੧॥

ਹਰਿ ਠਗ ਜਗ ਕਉ ਠਗਉਰੀ ਲਾਈ

ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ

ਕਉਨ ਕੋ ਪੁਰਖੁ ਕਉਨ ਕੀ ਨਾਰੀ

ਇਆ ਤਤ ਲੇਹੁ ਸਰੀਰ ਬਿਚਾਰੀ ॥੨॥

ਕਹਿ ਕਬੀਰ ਠਗ ਸਿਉ ਮਨੁ ਮਾਨਿਆ

ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥

ਅਬ ਮੋ ਕਉ ਭਏ ਰਾਜਾ ਰਾਮ ਸਹਾਈ

ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ

ਸਾਧੂ ਸੰਗਤਿ ਦੀਓ ਰਲਾਇ

ਪੰਚ ਦੂਤ ਤੇ ਲੀਓ ਛਡਾਇ

ਅੰਮ੍ਰਿਤ ਨਾਮੁ ਜਪਉ ਜਪੁ ਰਸਨਾ

ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥

ਸਤਿਗੁਰ ਕੀਨੋ ਪਰਉਪਕਾਰੁ

ਕਾਢਿ ਲੀਨ ਸਾਗਰ ਸੰਸਾਰ

ਚਰਨ ਕਮਲ ਸਿਉ ਲਾਗੀ ਪ੍ਰੀਤਿ

ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥

ਮਾਇਆ ਤਪਤਿ ਬੁਝਿਆ ਅੰਗਿਆਰੁ

ਮਨਿ ਸੰਤੋਖੁ ਨਾਮੁ ਆਧਾਰੁ

ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ

ਜਤ ਪੇਖਉ ਤਤ ਅੰਤਰਜਾਮੀ ॥੩॥

ਅਪਨੀ ਭਗਤਿ ਆਪ ਹੀ ਦ੍ਰਿੜਾਈ

ਪੂਰਬ ਲਿਖਤੁ ਮਿਲਿਆ ਮੇਰੇ ਭਾਈ

ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ

ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥

ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ

ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥

ਕਹੁ ਰੇ ਪੰਡੀਆ ਕਉਨ ਪਵੀਤਾ

ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ

ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ

ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥

ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ

ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਹੋਈ ॥੩॥੪੧॥

ਗਉੜੀ

ਝਗਰਾ ਏਕੁ ਨਿਬੇਰਹੁ ਰਾਮ

ਜਉ ਤੁਮ ਅਪਨੇ ਜਨ ਸੌ ਕਾਮੁ ॥੧॥ ਰਹਾਉ

ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ

ਰਾਮੁ ਬਡਾ ਕੈ ਰਾਮਹਿ ਜਾਨਿਆ ॥੧॥

ਬ੍ਰਹਮਾ ਬਡਾ ਕਿ ਜਾਸੁ ਉਪਾਇਆ

ਬੇਦੁ ਬਡਾ ਕਿ ਜਹਾਂ ਤੇ ਆਇਆ ॥੨॥

ਕਹਿ ਕਬੀਰ ਹਉ ਭਇਆ ਉਦਾਸੁ

ਤੀਰਥੁ ਬਡਾ ਕਿ ਹਰਿ ਕਾ ਦਾਸੁ ॥੩॥੪੨॥