ਗਉੜੀ ਪੰਚਪਦਾ₃

ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ

ਅੰਧਾ ਲੋਕੁ ਜਾਣਈ ਮੂਰਖੁ ਏਆਣਾ ॥੧॥

ਕਹੁ ਡਡੀਆ ਬਾਧੈ ਧਨ ਖੜੀ

ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ

ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ

ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥

ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ

ਤਾ ਸੋਹਾਗਣਿ ਜਾਣੀਐ ਗੁਰਸਬਦੁ ਬੀਚਾਰੇ ॥੩॥

ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ

ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥

ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਧੀਰਾ

ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥

ਗਉੜੀ₂

ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਦੂਜਾ ਭਾਈ

ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥

ਹਰਿ ਬਿਨੁ ਭਰਮਿ ਭੁਲਾਨੇ ਅੰਧਾ

ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ

ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ

ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥

ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ

ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥

ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ

ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥

ਰਾਗੁ ਗਉੜੀ ਪੂਰਬੀ₁ ਕਬੀਰ ਜੀ

ਸਤਿਗੁਰ ਪ੍ਰਸਾਦਿ

ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ

ਇੜਾ ਪਿੰਗੁਲਾ ਸੁਖਮਨ ਬੰਦੇ ਅਵਗਨ ਕਤ ਜਾਹੀ ॥੧॥

ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ

ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਕਹੈ ਸਮਝਾਈ ॥੧॥ ਰਹਾਉ

ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ

ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥

ਜੋੜੀ ਜੁੜੈ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ

ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥

ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ

ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥