ਗਉੜੀ₈

ਪਾਨੀ ਮੈਲਾ ਮਾਟੀ ਗੋਰੀ

ਇਸ ਮਾਟੀ ਕੀ ਪੁਤਰੀ ਜੋਰੀ ॥੧॥

ਮੈ ਨਾਹੀ ਕਛੁ ਆਹਿ ਮੋਰਾ

ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ

ਇਸ ਮਾਟੀ ਮਹਿ ਪਵਨੁ ਸਮਾਇਆ

ਝੂਠਾ ਪਰਪੰਚੁ ਜੋਰਿ ਚਲਾਇਆ ॥੨॥

ਕਿਨਹੂ ਲਾਖ ਪਾਂਚ ਕੀ ਜੋਰੀ

ਅੰਤ ਕੀ ਬਾਰ ਗਗਰੀਆ ਫੋਰੀ ॥੩॥

ਕਹਿ ਕਬੀਰ ਇਕ ਨੀਵ ਉਸਾਰੀ

ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥

ਗਉੜੀ

ਰਾਮ ਜਪਉ ਜੀਅ ਐਸੇ ਐਸੇ

ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥

ਦੀਨ ਦਇਆਲ ਭਰੋਸੇ ਤੇਰੇ

ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ

ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ

ਇਸ ਬੇੜੇ ਕਉ ਪਾਰਿ ਲਘਾਵੈ ॥੨॥

ਗੁਰ ਪਰਸਾਦਿ ਐਸੀ ਬੁਧਿ ਸਮਾਨੀ

ਚੂਕਿ ਗਈ ਫਿਰਿ ਆਵਨ ਜਾਨੀ ॥੩॥

ਕਹੁ ਕਬੀਰ ਭਜੁ ਸਾਰਿਗਪਾਨੀ

ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥

ਗਉੜੀ

ਜੋਨਿ ਛਾਡਿ ਜਉ ਜਗ ਮਹਿ ਆਇਓ

ਲਾਗਤ ਪਵਨ ਖਸਮੁ ਬਿਸਰਾਇਓ ॥੧॥

ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ

ਗਰਭ ਜੋਨਿ ਮਹਿ ਉਰਧ ਤਪੁ ਕਰਤਾ

ਤਉ ਜਠਰ ਅਗਨਿ ਮਹਿ ਰਹਤਾ ॥੨॥

ਲਖ ਚਉਰਾਸੀਹ ਜੋਨਿ ਭ੍ਰਮਿ ਆਇਓ

ਅਬ ਕੇ ਛੁਟਕੇ ਠਉਰ ਠਾਇਓ ॥੩॥

ਕਹੁ ਕਬੀਰ ਭਜੁ ਸਾਰਿਗਪਾਨੀ

ਆਵਤ ਦੀਸੈ ਜਾਤ ਜਾਨੀ ॥੪॥੧॥੧੧॥੬੨॥

ਗਉੜੀ ਪੂਰਬੀ

ਸੁਰਗ ਬਾਸੁ ਬਾਛੀਐ ਡਰੀਐ ਨਰਕਿ ਨਿਵਾਸੁ

ਹੋਨਾ ਹੈ ਸੋ ਹੋਈ ਹੈ ਮਨਹਿ ਕੀਜੈ ਆਸ ॥੧॥

ਰਮਈਆ ਗੁਨ ਗਾਈਐ

ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ

ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ

ਜਬ ਲਗੁ ਜੁਗਤਿ ਜਾਨੀਐ ਭਾਉ ਭਗਤਿ ਭਗਵਾਨ ॥੨॥

ਸੰਪੈ ਦੇਖਿ ਹਰਖੀਐ ਬਿਪਤਿ ਦੇਖਿ ਰੋਇ

ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥

ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ

ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥

ਗਉੜੀ

ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ

ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥

ਰਾਮ ਰਸੁ ਪੀਆ ਰੇ

ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ

ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਰਹਾਇ

ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥

ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ

ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥