ਰਾਗੁ ਗਉੜੀ

ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ

ਉਰ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥

ਉਡਹੁ ਕਾਗਾ ਕਾਰੇ

ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ

ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ

ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥

ਰਾਗੁ ਗਉੜੀ ੧੧

ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ

ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਆਉ ਜਾਹੂ ਰੇ ॥੧॥

ਤੋਹਿ ਚਰਨ ਮਨੁ ਲਾਗੋ ਸਾਰਿੰਗਧਰ

ਸੋ ਮਿਲੈ ਜੋ ਬਡਭਾਗੋ ॥੧॥ ਰਹਾਉ

ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ

ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥

ਗਉੜੀ ਪੂਰਬੀ ੧੨

ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ

ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥

ਜੀਅਰੇ ਜਾਹਿਗਾ ਮੈ ਜਾਨਾਂ

ਅਬਿਗਤ ਸਮਝੁ ਇਆਨਾ

ਜਤ ਜਤ ਦੇਖਉ ਬਹੁਰਿ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ

ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ

ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥

ਗਉੜੀ ੧੨

ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ

ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥

ਡਗਮਗ ਛਾਡਿ ਰੇ ਮਨ ਬਉਰਾ

ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ

ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ

ਕਹਿ ਕਬੀਰ ਰਾਜਾ ਰਾਮ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥

ਗਉੜੀ ੧੩

ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਕਰਤ ਬੀਚਾਰ

ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥

ਬੰਦੇ ਬੰਦਗੀ ਇਕਤੀਆਰ

ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ

ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ

ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥