ਗਉੜੀ₅

ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ

ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥

ਤੁਮੑ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ

ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ

ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ

ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਬਾਪੋ ਰੇ ॥੨॥੧੯॥੭੦॥

ਗਉੜੀ

ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ

ਨਿੰਦਾ ਜਨ ਕਉ ਖਰੀ ਪਿਆਰੀ

ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ

ਨਿੰਦਾ ਹੋਇ ਬੈਕੁੰਠਿ ਜਾਈਐ

ਨਾਮੁ ਪਦਾਰਥੁ ਮਨਹਿ ਬਸਾਈਐ

ਰਿਦੈ ਸੁਧ ਜਉ ਨਿੰਦਾ ਹੋਇ

ਹਮਰੇ ਕਪਰੇ ਨਿੰਦਕੁ ਧੋਇ ॥੧॥

ਨਿੰਦਾ ਕਰੈ ਸੁ ਹਮਰਾ ਮੀਤੁ

ਨਿੰਦਕ ਮਾਹਿ ਹਮਾਰਾ ਚੀਤੁ

ਨਿੰਦਕੁ ਸੋ ਜੋ ਨਿੰਦਾ ਹੋਰੈ

ਹਮਰਾ ਜੀਵਨੁ ਨਿੰਦਕੁ ਲੋਰੈ ॥੨॥

ਨਿੰਦਾ ਹਮਰੀ ਪ੍ਰੇਮ ਪਿਆਰੁ

ਨਿੰਦਾ ਹਮਰਾ ਕਰੈ ਉਧਾਰੁ

ਜਨ ਕਬੀਰ ਕਉ ਨਿੰਦਾ ਸਾਰੁ

ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥

ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ

ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ

ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥

ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਖਟਾਈ

ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥

ਗਉੜੀ

ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ

ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਲਾਈ ॥੧॥

ਅਬ ਮਨ ਜਾਗਤ ਰਹੁ ਰੇ ਭਾਈ

ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ

ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ

ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥

ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਪਾਈ

ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥