ਆਸਾ ਮਹਲਾ

ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ

ਦੁਰਮਤਿ ਗਤੁ ਭਈ ਕੀਰਤਿ ਠਾਇ

ਸਚ ਪਉੜੀ ਸਾਚਉ ਮੁਖਿ ਨਾਂਉ

ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥

ਮਨ ਚੂਰੇ ਖਟੁ ਦਰਸਨ ਜਾਣੁ

ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ

ਅਧਿਕ ਤਿਆਸ ਭੇਖ ਬਹੁ ਕਰੈ

ਦੁਖੁ ਬਿਖਿਆ ਸੁਖੁ ਤਨਿ ਪਰਹਰੈ

ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ

ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥

ਸਿਫਤਿ ਸਲਾਹਣੁ ਸਹਜ ਅਨੰਦ

ਸਖਾ ਸੈਨੁ ਪ੍ਰੇਮੁ ਗੋਬਿੰਦ

ਆਪੇ ਕਰੇ ਆਪੇ ਬਖਸਿੰਦੁ

ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥

ਝੂਠ ਵਿਕਾਰ ਮਹਾ ਦੁਖੁ ਦੇਹ

ਭੇਖ ਵਰਨ ਦੀਸਹਿ ਸਭਿ ਖੇਹ

ਜੋ ਉਪਜੈ ਸੋ ਆਵੈ ਜਾਇ

ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥

ਆਸਾ ਮਹਲਾ

ਏਕੋ ਸਰਵਰੁ ਕਮਲ ਅਨੂਪ

ਸਦਾ ਬਿਗਾਸੈ ਪਰਮਲ ਰੂਪ

ਊਜਲ ਮੋਤੀ ਚੂਗਹਿ ਹੰਸ

ਸਰਬ ਕਲਾ ਜਗਦੀਸੈ ਅੰਸ ॥੧॥

ਜੋ ਦੀਸੈ ਸੋ ਉਪਜੈ ਬਿਨਸੈ

ਬਿਨੁ ਜਲ ਸਰਵਰਿ ਕਮਲੁ ਦੀਸੈ ॥੧॥ ਰਹਾਉ

ਬਿਰਲਾ ਬੂਝੈ ਪਾਵੈ ਭੇਦੁ

ਸਾਖਾ ਤੀਨਿ ਕਹੈ ਨਿਤ ਬੇਦੁ

ਨਾਦ ਬਿੰਦ ਕੀ ਸੁਰਤਿ ਸਮਾਇ

ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥

ਮੁਕਤੋ ਰਾਤਉ ਰੰਗਿ ਰਵਾਂਤਉ

ਰਾਜਨ ਰਾਜਿ ਸਦਾ ਬਿਗਸਾਂਤਉ

ਜਿਸੁ ਤੂੰ ਰਾਖਹਿ ਕਿਰਪਾ ਧਾਰਿ

ਬੂਡਤ ਪਾਹਨ ਤਾਰਹਿ ਤਾਰਿ ॥੩॥

ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ

ਉਲਟ ਭਈ ਘਰੁ ਘਰ ਮਹਿ ਆਣਿਆ

ਅਹਿਨਿਸਿ ਭਗਤਿ ਕਰੇ ਲਿਵ ਲਾਇ

ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥

ਆਸਾ ਮਹਲਾ

ਗੁਰਮਤਿ ਸਾਚੀ ਹੁਜਤਿ ਦੂਰਿ

ਬਹੁਤੁ ਸਿਆਣਪ ਲਾਗੈ ਧੂਰਿ

ਲਾਗੀ ਮੈਲੁ ਮਿਟੈ ਸਚ ਨਾਇ

ਗੁਰ ਪਰਸਾਦਿ ਰਹੈ ਲਿਵ ਲਾਇ ॥੧॥

ਹੈ ਹਜੂਰਿ ਹਾਜਰੁ ਅਰਦਾਸਿ

ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ

ਕੂੜੁ ਕਮਾਵੈ ਆਵੈ ਜਾਵੈ

ਕਹਣਿ ਕਥਨਿ ਵਾਰਾ ਨਹੀ ਆਵੈ

ਕਿਆ ਦੇਖਾ ਸੂਝ ਬੂਝ ਪਾਵੈ

ਬਿਨੁ ਨਾਵੈ ਮਨਿ ਤ੍ਰਿਪਤਿ ਆਵੈ ॥੨॥

ਜੋ ਜਨਮੇ ਸੇ ਰੋਗਿ ਵਿਆਪੇ

ਹਉਮੈ ਮਾਇਆ ਦੂਖਿ ਸੰਤਾਪੇ

ਸੇ ਜਨ ਬਾਚੇ ਜੋ ਪ੍ਰਭਿ ਰਾਖੇ

ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥

ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ

ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ

ਸਾਚੈ ਸਬਦਿ ਮੁਕਤਿ ਗਤਿ ਪਾਏ

ਨਾਨਕ ਵਿਚਹੁ ਆਪੁ ਗਵਾਏ ॥੪॥੧੩॥