ਆਸਾ ਮਹਲਾ

ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ

ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥

ਐਸਾ ਗੁਰਮਤਿ ਰਮਤੁ ਸਰੀਰਾ

ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ

ਅਨਤ ਤਰੰਗ ਭਗਤਿ ਹਰਿ ਰੰਗਾ

ਅਨਦਿਨੁ ਸੂਚੇ ਹਰਿ ਗੁਣ ਸੰਗਾ

ਮਿਥਿਆ ਜਨਮੁ ਸਾਕਤ ਸੰਸਾਰਾ

ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥

ਸੂਚੀ ਕਾਇਆ ਹਰਿ ਗੁਣ ਗਾਇਆ

ਆਤਮੁ ਚੀਨਿ ਰਹੈ ਲਿਵ ਲਾਇਆ

ਆਦਿ ਅਪਾਰੁ ਅਪਰੰਪਰੁ ਹੀਰਾ

ਲਾਲਿ ਰਤਾ ਮੇਰਾ ਮਨੁ ਧੀਰਾ ॥੩॥

ਕਥਨੀ ਕਹਹਿ ਕਹਹਿ ਸੇ ਮੂਏ

ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ

ਸਭੁ ਜਗੁ ਦੇਖਿਆ ਮਾਇਆ ਛਾਇਆ

ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥

ਆਸਾ ਮਹਲਾ ਤਿਤੁਕਾ

ਕੋਈ ਭੀਖਕੁ ਭੀਖਿਆ ਖਾਇ

ਕੋਈ ਰਾਜਾ ਰਹਿਆ ਸਮਾਇ

ਕਿਸ ਹੀ ਮਾਨੁ ਕਿਸੈ ਅਪਮਾਨੁ

ਢਾਹਿ ਉਸਾਰੇ ਧਰੇ ਧਿਆਨੁ

ਤੁਝ ਤੇ ਵਡਾ ਨਾਹੀ ਕੋਇ

ਕਿਸੁ ਵੇਖਾਲੀ ਚੰਗਾ ਹੋਇ ॥੧॥

ਮੈ ਤਾਂ ਨਾਮੁ ਤੇਰਾ ਆਧਾਰੁ

ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ

ਵਾਟ ਪਾਵਉ ਵੀਗਾ ਜਾਉ

ਦਰਗਹ ਬੈਸਣ ਨਾਹੀ ਥਾਉ

ਮਨ ਕਾ ਅੰਧੁਲਾ ਮਾਇਆ ਕਾ ਬੰਧੁ

ਖੀਨ ਖਰਾਬੁ ਹੋਵੈ ਨਿਤ ਕੰਧੁ

ਖਾਣ ਜੀਵਣ ਕੀ ਬਹੁਤੀ ਆਸ

ਲੇਖੈ ਤੇਰੈ ਸਾਸ ਗਿਰਾਸ ॥੨॥

ਅਹਿਨਿਸਿ ਅੰਧੁਲੇ ਦੀਪਕੁ ਦੇਇ

ਭਉਜਲ ਡੂਬਤ ਚਿੰਤ ਕਰੇਇ

ਕਹਹਿ ਸੁਣਹਿ ਜੋ ਮਾਨਹਿ ਨਾਉ

ਹਉ ਬਲਿਹਾਰੈ ਤਾ ਕੈ ਜਾਉ

ਨਾਨਕੁ ਏਕ ਕਹੈ ਅਰਦਾਸਿ

ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥

ਜਾਂ ਤੂੰ ਦੇਹਿ ਜਪੀ ਤੇਰਾ ਨਾਉ

ਦਰਗਹ ਬੈਸਣ ਹੋਵੈ ਥਾਉ

ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ

ਗਿਆਨ ਰਤਨੁ ਮਨਿ ਵਸੈ ਆਇ

ਨਦਰਿ ਕਰੇ ਤਾ ਸਤਿਗੁਰੁ ਮਿਲੈ

ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥