ਆਸਾ ਮਹਲਾ

ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ

ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥

ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ

ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ

ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ

ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥

ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ

ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥

ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ

ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥

ਆਸਾ ਮਹਲਾ

ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ

ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥

ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ

ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ

ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ

ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥

ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ

ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥

ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਹਾਰੈ

ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥

ਆਸਾ ਮਹਲਾ

ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ

ਆਪੈ ਦੋਸੁ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ

ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਆਇਆ ॥੧॥

ਕਰਤਾ ਤੂੰ ਸਭਨਾ ਕਾ ਸੋਈ

ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਹੋਈ ॥੧॥ ਰਹਾਉ

ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ

ਰਤਨ ਵਿਗਾੜਿ ਵਿਗੋਏ ਕੁਤੀਂ︀ ਮੁਇਆ ਸਾਰ ਕਾਈ

ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥

ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ

ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ

ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥