ਆਸਾ ਮਹਲਾ

ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ

ਸੇਵਤ ਹੀ ਸੁਖੁ ਸਾਂਤਿ ਸਰੀਰ

ਸਬਦਿ ਤਰੇ ਜਨ ਸਹਜਿ ਸੁਭਾਇ

ਤਿਨ ਕੈ ਹਮ ਸਦ ਲਾਗਹ ਪਾਇ ॥੧॥

ਜੋ ਮਨਿ ਰਾਤੇ ਹਰਿ ਰੰਗੁ ਲਾਇ

ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ

ਸਬਦੁ ਚਾਖੈ ਸਾਚਾ ਸਾਦੁ ਪਾਏ

ਹਰਿ ਕਾ ਨਾਮੁ ਮੰਨਿ ਵਸਾਏ

ਹਰਿ ਪ੍ਰਭੁ ਸਦਾ ਰਹਿਆ ਭਰਪੂਰਿ

ਆਪੇ ਨੇੜੈ ਆਪੇ ਦੂਰਿ ॥੨॥

ਆਖਣਿ ਆਖੈ ਬਕੈ ਸਭੁ ਕੋਇ

ਆਪੇ ਬਖਸਿ ਮਿਲਾਏ ਸੋਇ

ਕਹਣੈ ਕਥਨਿ ਪਾਇਆ ਜਾਇ

ਗੁਰ ਪਰਸਾਦਿ ਵਸੈ ਮਨਿ ਆਇ ॥੩॥

ਗੁਰਮੁਖਿ ਵਿਚਹੁ ਆਪੁ ਗਵਾਇ

ਹਰਿ ਰੰਗਿ ਰਾਤੇ ਮੋਹੁ ਚੁਕਾਇ

ਅਤਿ ਨਿਰਮਲੁ ਗੁਰਸਬਦ ਵੀਚਾਰ

ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥

ਆਸਾ ਮਹਲਾ

ਦੂਜੈ ਭਾਇ ਲਗੇ ਦੁਖੁ ਪਾਇਆ

ਬਿਨੁ ਸਬਦੈ ਬਿਰਥਾ ਜਨਮੁ ਗਵਾਇਆ

ਸਤਿਗੁਰੁ ਸੇਵੈ ਸੋਝੀ ਹੋਇ

ਦੂਜੈ ਭਾਇ ਲਾਗੈ ਕੋਇ ॥੧॥

ਮੂਲਿ ਲਾਗੇ ਸੇ ਜਨ ਪਰਵਾਣੁ

ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰਸਬਦੀ ਹਰਿ ਏਕੋ ਜਾਣੁ ॥੧॥ ਰਹਾਉ

ਡਾਲੀ ਲਾਗੈ ਨਿਹਫਲੁ ਜਾਇ

ਅੰਧੀਂ︀ ਕੰਮੀ ਅੰਧ ਸਜਾਇ

ਮਨਮੁਖੁ ਅੰਧਾ ਠਉਰ ਪਾਇ

ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥

ਗੁਰ ਕੀ ਸੇਵਾ ਸਦਾ ਸੁਖੁ ਪਾਏ

ਸੰਤਸੰਗਤਿ ਮਿਲਿ ਹਰਿ ਗੁਣ ਗਾਏ

ਨਾਮੇ ਨਾਮਿ ਕਰੇ ਵੀਚਾਰੁ

ਆਪਿ ਤਰੈ ਕੁਲ ਉਧਰਣਹਾਰੁ ॥੩॥

ਗੁਰ ਕੀ ਬਾਣੀ ਨਾਮਿ ਵਜਾਏ

ਨਾਨਕ ਮਹਲੁ ਸਬਦਿ ਘਰੁ ਪਾਏ

ਗੁਰਮਤਿ ਸਤ ਸਰਿ ਹਰਿ ਜਲਿ ਨਾਇਆ

ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥

ਆਸਾ ਮਹਲਾ

ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ

ਦੂਜੈ ਭਾਇ ਆਤਮ ਸੰਘਾਰਹਿ

ਮੇਰਾ ਮੇਰਾ ਕਰਿ ਕਰਿ ਵਿਗੂਤਾ

ਆਤਮੁ ਚੀਨੑੈ ਭਰਮੈ ਵਿਚਿ ਸੂਤਾ ॥੧॥

ਮਰੁ ਮੁਇਆ ਸਬਦੇ ਮਰਿ ਜਾਇ

ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ

ਨਾਮ ਵਿਹੂਣ ਗਰਭ ਗਲਿ ਜਾਇ

ਬਿਰਥਾ ਜਨਮੁ ਦੂਜੈ ਲੋਭਾਇ

ਨਾਮ ਬਿਹੂਣੀ ਦੁਖਿ ਜਲੈ ਸਬਾਈ

ਸਤਿਗੁਰਿ ਪੂਰੈ ਬੂਝ ਬੁਝਾਈ ॥੨॥

ਮਨੁ ਚੰਚਲੁ ਬਹੁ ਚੋਟਾ ਖਾਇ

ਏਥਹੁ ਛੁੜਕਿਆ ਠਉਰ ਪਾਇ

ਗਰਭ ਜੋਨਿ ਵਿਸਟਾ ਕਾ ਵਾਸੁ

ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥

ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ

ਗੁਰਮੁਖਿ ਜੋਤੀ ਜੋਤਿ ਮਿਲਾਈ

ਨਿਰਮਲ ਬਾਣੀ ਨਿਜ ਘਰਿ ਵਾਸਾ

ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥