ਆਸਾ ਮਹਲਾ

ਗੁਰੁ ਸਾਇਰੁ ਸਤਿਗੁਰੁ ਸਚੁ ਸੋਇ

ਪੂਰੈ ਭਾਗਿ ਗੁਰ ਸੇਵਾ ਹੋਇ

ਸੋ ਬੂਝੈ ਜਿਸੁ ਆਪਿ ਬੁਝਾਏ

ਗੁਰ ਪਰਸਾਦੀ ਸੇਵ ਕਰਾਏ ॥੧॥

ਗਿਆਨ ਰਤਨਿ ਸਭ ਸੋਝੀ ਹੋਇ

ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ

ਮੋਹੁ ਗੁਮਾਨੁ ਗੁਰ ਸਬਦਿ ਜਲਾਏ

ਪੂਰੇ ਗੁਰ ਤੇ ਸੋਝੀ ਪਾਏ

ਅੰਤਰਿ ਮਹਲੁ ਗੁਰ ਸਬਦਿ ਪਛਾਣੈ

ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥

ਜੰਮਣੁ ਮਰਣਾ ਹੈ ਸੰਸਾਰੁ

ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ

ਪਰ ਨਿੰਦਾ ਬਹੁ ਕੂੜੁ ਕਮਾਵੈ

ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥

ਸਤਸੰਗਤਿ ਮਿਲਿ ਸਭ ਸੋਝੀ ਪਾਏ

ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ

ਭਾਣਾ ਮੰਨੇ ਸਦਾ ਸੁਖੁ ਹੋਇ

ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥

ਆਸਾ ਮਹਲਾ ਪੰਚਪਦੇ₂

ਸਬਦਿ ਮਰੈ ਤਿਸੁ ਸਦਾ ਅਨੰਦ

ਸਤਿਗੁਰ ਭੇਟੇ ਗੁਰ ਗੋਬਿੰਦ

ਨਾ ਫਿਰਿ ਮਰੈ ਆਵੈ ਜਾਇ

ਪੂਰੇ ਗੁਰ ਤੇ ਸਾਚਿ ਸਮਾਇ ॥੧॥

ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ

ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ

ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ

ਤਿਨੑ ਕੀ ਗਹਣ ਗਤਿ ਕਹੀ ਜਾਇ

ਪੂਰੈ ਸਤਿਗੁਰ ਦਿਤੀ ਵਡਿਆਈ

ਊਤਮ ਪਦਵੀ ਹਰਿ ਨਾਮਿ ਸਮਾਈ ॥੨॥

ਜੋ ਕਿਛੁ ਕਰੇ ਸੁ ਆਪੇ ਆਪਿ

ਏਕ ਘੜੀ ਮਹਿ ਥਾਪਿ ਉਥਾਪਿ

ਕਹਿ ਕਹਿ ਕਹਣਾ ਆਖਿ ਸੁਣਾਏ

ਜੇ ਸਉ ਘਾਲੇ ਥਾਇ ਪਾਏ ॥੩॥

ਜਿਨੑ ਕੈ ਪੋਤੈ ਪੁੰਨੁ ਤਿਨੑਾ ਗੁਰੂ ਮਿਲਾਏ

ਸਚੁ ਬਾਣੀ ਗੁਰੁ ਸਬਦੁ ਸੁਣਾਏ

ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ

ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥

ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ

ਜਿਸ ਨੋ ਬਖਸੇ ਸਾਚਾ ਸੋਇ

ਪੂਰੈ ਸਬਦਿ ਮੰਨਿ ਵਸਾਏ

ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥