ਆਸਾ ਮਹਲਾ

ਨਿਰਤਿ ਕਰੇ ਬਹੁ ਵਾਜੇ ਵਜਾਏ

ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ

ਅੰਤਰਿ ਲੋਭੁ ਭਰਮੁ ਅਨਲ ਵਾਉ

ਦੀਵਾ ਬਲੈ ਸੋਝੀ ਪਾਇ ॥੧॥

ਗੁਰਮੁਖਿ ਭਗਤਿ ਘਟਿ ਚਾਨਣੁ ਹੋਇ

ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ

ਗੁਰਮੁਖਿ ਨਿਰਤਿ ਹਰਿ ਲਾਗੈ ਭਾਉ

ਪੂਰੇ ਤਾਲ ਵਿਚਹੁ ਆਪੁ ਗਵਾਇ

ਮੇਰਾ ਪ੍ਰਭੁ ਸਾਚਾ ਆਪੇ ਜਾਣੁ

ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥

ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ

ਗੁਰ ਕਾ ਸਬਦੁ ਸਹਜਿ ਵੀਚਾਰੁ

ਗੁਰਮੁਖਿ ਭਗਤਿ ਜੁਗਤਿ ਸਚੁ ਸੋਇ

ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥

ਏਹਾ ਭਗਤਿ ਜਨੁ ਜੀਵਤ ਮਰੈ

ਗੁਰ ਪਰਸਾਦੀ ਭਵਜਲੁ ਤਰੈ

ਗੁਰ ਕੈ ਬਚਨਿ ਭਗਤਿ ਥਾਇ ਪਾਇ

ਹਰਿ ਜੀਉ ਆਪਿ ਵਸੈ ਮਨਿ ਆਇ ॥੪॥

ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ

ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ

ਭਗਤਿ ਰਤੇ ਤਿਨੑ ਸਚੀ ਸੋਇ

ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥

ਆਸਾ ਘਰੁ ਕਾਫੀ ਮਹਲਾ

ਸਤਿਗੁਰ ਪ੍ਰਸਾਦਿ

ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ

ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥

ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ

ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ

ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ

ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥

ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ

ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥

ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ

ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥

ਆਸਾ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਤੂੰ ਕਰਤਾ ਸਚਿਆਰੁ ਮੈਡਾ ਸਾਂਈ

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ

ਸਭ ਤੇਰੀ ਤੂੰ ਸਭਨੀ ਧਿਆਇਆ

ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ

ਗੁਰਮੁਖਿ ਲਾਧਾ ਮਨਮੁਖਿ ਗਵਾਇਆ

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥

ਤੂੰ ਦਰੀਆਉ ਸਭ ਤੁਝ ਹੀ ਮਾਹਿ

ਤੁਝ ਬਿਨੁ ਦੂਜਾ ਕੋਈ ਨਾਹਿ

ਜੀਅ ਜੰਤ ਸਭਿ ਤੇਰਾ ਖੇਲੁ

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ

ਹਰਿ ਗੁਣ ਸਦ ਹੀ ਆਖਿ ਵਖਾਣੈ

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ

ਸਹਜੇ ਹੀ ਹਰਿ ਨਾਮਿ ਸਮਾਇਆ ॥੩॥

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ

ਤੁਧੁ ਬਿਨੁ ਦੂਜਾ ਅਵਰੁ ਕੋਇ

ਤੂ ਕਰਿ ਕਰਿ ਵੇਖਹਿ ਜਾਣਹਿ ਸੋਇ

ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥