ਸਤਿਗੁਰ ਪ੍ਰਸਾਦਿ

ਰਾਗੁ ਆਸਾ ਘਰੁ ਮਹਲਾ

ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ

ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ

ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ

ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥

ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ

ਮੈ ਹਰਿ ਬਿਨੁ ਪਖੁ ਧੜਾ ਅਵਰੁ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ

ਜਿਨੑ ਸਿਉ ਧੜੇ ਕਰਹਿ ਸੇ ਜਾਹਿ

ਝੂਠੁ ਧੜੇ ਕਰਿ ਪਛੋਤਾਹਿ

ਥਿਰੁ ਰਹਹਿ ਮਨਿ ਖੋਟੁ ਕਮਾਹਿ

ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥

ਏਹ ਸਭਿ ਧੜੇ ਮਾਇਆ ਮੋਹ ਪਸਾਰੀ

ਮਾਇਆ ਕਉ ਲੂਝਹਿ ਗਾਵਾਰੀ

ਜਨਮਿ ਮਰਹਿ ਜੂਐ ਬਾਜੀ ਹਾਰੀ

ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥

ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ

ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ

ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ

ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥

ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ

ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ

ਜੈਸਾ ਬੀਜੈ ਤੈਸਾ ਖਾਵੈ

ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥

ਆਸਾ ਮਹਲਾ

ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ

ਗੁਰਬਾਣੀ ਹਰਿ ਅਲਖੁ ਲਖਾਇਆ ॥੧॥

ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ

ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ

ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ

ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥

ਦੂਜੈ ਭਾਇ ਭਵਹਿ ਬਿਖੁ ਮਾਇਆ

ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥

ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ

ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥