ਆਸਾ ਮਹਲਾ

ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ

ਨਾਮੁ ਜਪੀ ਨਾਮੋ ਸੁਖ ਸਾਰੁ ॥੧॥

ਨਾਮੁ ਜਪਹੁ ਮੇਰੇ ਸਾਜਨ ਸੈਨਾ

ਨਾਮ ਬਿਨਾ ਮੈ ਅਵਰੁ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ

ਨਾਮ ਬਿਨਾ ਨਹੀ ਜੀਵਿਆ ਜਾਇ

ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥

ਨਾਮਹੀਨ ਕਾਲਖ ਮੁਖਿ ਮਾਇਆ

ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥

ਵਡਾ ਵਡਾ ਹਰਿ ਭਾਗ ਕਰਿ ਪਾਇਆ

ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥

ਆਸਾ ਮਹਲਾ

ਗੁਣ ਗਾਵਾ ਗੁਣ ਬੋਲੀ ਬਾਣੀ

ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥

ਜਪਿ ਜਪਿ ਨਾਮੁ ਮਨਿ ਭਇਆ ਅਨੰਦਾ

ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ

ਹਰਿ ਗੁਣ ਗਾਵੈ ਹਰਿ ਜਨ ਲੋਗਾ

ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥

ਗੁਣ ਵਿਹੂਣ ਮਾਇਆ ਮਲੁ ਧਾਰੀ

ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥

ਸਰੀਰਿ ਸਰੋਵਰਿ ਗੁਣ ਪਰਗਟਿ ਕੀਏ

ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥

ਆਸਾ ਮਹਲਾ

ਨਾਮੁ ਸੁਣੀ ਨਾਮੋ ਮਨਿ ਭਾਵੈ

ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥

ਨਾਮੁ ਜਪਹੁ ਗੁਰਮੁਖਿ ਪਰਗਾਸਾ

ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ

ਨਾਮੈ ਸੁਰਤਿ ਸੁਨੀ ਮਨਿ ਭਾਈ

ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥

ਨਾਮਹੀਣ ਗਏ ਮੂੜ ਨੰਗਾ

ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥

ਆਪੇ ਥਾਪੇ ਥਾਪਿ ਉਥਾਪੇ

ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥

ਆਸਾ ਮਹਲਾ

ਗੁਰਮੁਖਿ ਹਰਿ ਹਰਿ ਵੇਲਿ ਵਧਾਈ

ਫਲ ਲਾਗੇ ਹਰਿ ਰਸਕ ਰਸਾਈ ॥੧॥

ਹਰਿ ਹਰਿ ਨਾਮੁ ਜਪਿ ਅਨਤ ਤਰੰਗਾ

ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ

ਹਰਿ ਹਰਿ ਗੁਰ ਮਹਿ ਭਗਤਿ ਰਖਾਈ

ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥

ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ

ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥

ਜੇ ਵਡ ਭਾਗ ਹੋਵਹਿ ਵਡ ਊਚੇ

ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥

ਆਸਾ ਮਹਲਾ

ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ

ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥

ਨਾਮੁ ਜਪਹੁ ਮੇਰੇ ਗੁਰਸਿਖ ਮੀਤਾ

ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ

ਨਾਮੋ ਨਾਮੁ ਸੁਣੀ ਮਨੁ ਸਰਸਾ

ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥

ਨਾਮ ਬਿਨਾ ਕੁਸਟੀ ਮੋਹ ਅੰਧਾ

ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥

ਹਰਿ ਹਰਿ ਹਰਿ ਜਸੁ ਜਪੈ ਵਡਭਾਗੀ

ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥