ਸਤਿਗੁਰ ਪ੍ਰਸਾਦਿ

ਮਹਲਾ ਰਾਗੁ ਆਸਾ ਘਰੁ ਕੇ

ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ

ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥

ਜੋਗੀ ਹਰਿ ਦੇਹੁ ਮਤੀ ਉਪਦੇਸੁ

ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ

ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ

ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥

ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ

ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥

ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ

ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥

ਆਸਾ ਮਹਲਾ

ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ

ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥

ਮੇਰੈ ਮਨਿ ਐਸੀ ਭਗਤਿ ਬਨਿ ਆਈ

ਹਉ ਹਰਿ ਬਿਨੁ ਖਿਨੁ ਪਲੁ ਰਹਿ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ

ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ

ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥

ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ

ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮੑਾਰੈ ॥੩॥

ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ

ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥

ਆਸਾ ਮਹਲਾ

ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ

ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥

ਹਰਿ ਜਨ ਨਾਚਹੁ ਹਰਿ ਹਰਿ ਧਿਆਇ

ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ

ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਲਾਗੈ ਆਇ ॥੨॥

ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ

ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥੩॥

ਨਾਨਕੁ ਆਖਿ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ

ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥