ਸਤਿਗੁਰ ਪ੍ਰਸਾਦਿ

ਰਾਗੁ ਆਸਾ ਘਰੁ ਕੇ ਕਾਫੀ₂ ਮਹਲਾ

ਆਇਆ ਮਰਣੁ ਧੁਰਾਹੁ ਹਉਮੈ ਰੋਈਐ

ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥

ਗੁਰ ਪੂਰੇ ਸਾਬਾਸਿ ਚਲਣੁ ਜਾਣਿਆ

ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ

ਪੂਰਬਿ ਲਿਖੇ ਡੇਹ ਸਿ ਆਏ ਮਾਇਆ

ਚਲਣੁ ਅਜੁ ਕਿ ਕਲੑਿ ਧੁਰਹੁ ਫੁਰਮਾਇਆ ॥੨॥

ਬਿਰਥਾ ਜਨਮੁ ਤਿਨਾ ਜਿਨੑੀ ਨਾਮੁ ਵਿਸਾਰਿਆ

ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥

ਜੀਵਣਿ ਮਰਣਿ ਸੁਖੁ ਹੋਇ ਜਿਨੑਾ ਗੁਰੁ ਪਾਇਆ

ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥

ਆਸਾ ਮਹਲਾ

ਜਨਮੁ ਪਦਾਰਥੁ ਪਾਇ ਨਾਮੁ ਧਿਆਇਆ

ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥

ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ

ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ

ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ

ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥

ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ

ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥

ਨਾਨਕ ਆਪੇ ਆਪਿ ਆਪਿ ਖੁਆਈਐ

ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥

ਰਾਗੁ ਆਸਾਵਰੀ ਘਰੁ ੧੬ ਕੇ ਮਹਲਾ ਸੁਧੰਗ

ਸਤਿਗੁਰ ਪ੍ਰਸਾਦਿ

ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ

ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਸਕਉ ॥੧॥ ਰਹਾਉ

ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਸਕਉ ਹਉ ਇਕੁ ਖਿਨੁ

ਜੈਸੇ ਹੰਸੁ ਸਰਵਰ ਬਿਨੁ ਰਹਿ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥

ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ

ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥