ਆਸਾਵਰੀ ਮਹਲਾ

ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ

ਹਉ ਹਰਿ ਬਿਨੁ ਖਿਨੁ ਪਲੁ ਰਹਿ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ

ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ

ਜੈਸੇ ਅਲਿ ਕਮਲਾ ਬਿਨੁ ਰਹਿ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਜਾਈ ॥੧॥

ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ

ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥

ਰਾਗੁ ਆਸਾ ਘਰੁ ਮਹਲਾ

ਸਤਿਗੁਰ ਪ੍ਰਸਾਦਿ

ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ

ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ

ਭਾਈ ਮੀਤ ਕੁਟੰਬ ਦੇਖਿ ਬਿਬਾਦੇ

ਹਮ ਆਈ ਵਸਗਤਿ ਗੁਰ ਪਰਸਾਦੇ ॥੧॥

ਐਸਾ ਦੇਖਿ ਬਿਮੋਹਿਤ ਹੋਏ

ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ

ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ

ਇਕਿ ਸੰਚਹਿ ਗਿਰਹੀ ਤਿਨੑ ਹੋਇ ਆਪੈ

ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ

ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥

ਤਪੁ ਕਰਤੇ ਤਪਸੀ ਭੂਲਾਏ

ਪੰਡਿਤ ਮੋਹੇ ਲੋਭਿ ਸਬਾਏ

ਤ੍ਰੈ ਗੁਣ ਮੋਹੇ ਮੋਹਿਆ ਆਕਾਸੁ

ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥

ਗਿਆਨੀ ਕੀ ਹੋਇ ਵਰਤੀ ਦਾਸਿ

ਕਰ ਜੋੜੇ ਸੇਵਾ ਕਰੇ ਅਰਦਾਸਿ

ਜੋ ਤੂੰ ਕਹਹਿ ਸੁ ਕਾਰ ਕਮਾਵਾ

ਜਨ ਨਾਨਕ ਗੁਰਮੁਖ ਨੇੜਿ ਆਵਾ ॥੪॥੧॥

ਆਸਾ ਮਹਲਾ

ਸਸੂ ਤੇ ਪਿਰਿ ਕੀਨੀ ਵਾਖਿ

ਦੇਰ ਜਿਠਾਣੀ ਮੁਈ ਦੂਖਿ ਸੰਤਾਪਿ

ਘਰ ਕੇ ਜਿਠੇਰੇ ਕੀ ਚੂਕੀ ਕਾਣਿ

ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥

ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ

ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ

ਪ੍ਰਥਮੇ ਤਿਆਗੀ ਹਉਮੈ ਪ੍ਰੀਤਿ

ਦੁਤੀਆ ਤਿਆਗੀ ਲੋਗਾ ਰੀਤਿ

ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ

ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥

ਸਹਜ ਗੁਫਾ ਮਹਿ ਆਸਣੁ ਬਾਧਿਆ

ਜੋਤਿ ਸਰੂਪ ਅਨਾਹਦੁ ਵਾਜਿਆ

ਮਹਾ ਅਨੰਦੁ ਗੁਰਸਬਦੁ ਵੀਚਾਰਿ

ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥

ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ

ਜੋ ਸੁਣੇ ਕਮਾਵੈ ਸੁ ਉਤਰੈ ਪਾਰਿ

ਜਨਮਿ ਮਰੈ ਆਵੈ ਜਾਇ

ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥