ਆਸਾ ਮਹਲਾ

ਨਿਜ ਭਗਤੀ ਸੀਲਵੰਤੀ ਨਾਰਿ

ਰੂਪਿ ਅਨੂਪ ਪੂਰੀ ਆਚਾਰਿ

ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ

ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥

ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ

ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ

ਜਿਚਰੁ ਵਸੀ ਪਿਤਾ ਕੈ ਸਾਥਿ

ਤਿਚਰੁ ਕੰਤੁ ਬਹੁ ਫਿਰੈ ਉਦਾਸਿ

ਕਰਿ ਸੇਵਾ ਸਤ ਪੁਰਖੁ ਮਨਾਇਆ

ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥

ਬਤੀਹ ਸੁਲਖਣੀ ਸਚੁ ਸੰਤਤਿ ਪੂਤ

ਆਗਿਆਕਾਰੀ ਸੁਘੜ ਸਰੂਪ

ਇਛ ਪੂਰੇ ਮਨ ਕੰਤ ਸੁਆਮੀ

ਸਗਲ ਸੰਤੋਖੀ ਦੇਰ ਜੇਠਾਨੀ ॥੩॥

ਸਭ ਪਰਵਾਰੈ ਮਾਹਿ ਸਰੇਸਟ

ਮਤੀ ਦੇਵੀ ਦੇਵਰ ਜੇਸਟ

ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ

ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥

ਆਸਾ ਮਹਲਾ

ਮਤਾ ਕਰਉ ਸੋ ਪਕਨਿ ਦੇਈ

ਸੀਲ ਸੰਜਮ ਕੈ ਨਿਕਟਿ ਖਲੋਈ

ਵੇਸ ਕਰੇ ਬਹੁ ਰੂਪ ਦਿਖਾਵੈ

ਗ੍ਰਿਹਿ ਬਸਨਿ ਦੇਈ ਵਖਿ ਵਖਿ ਭਰਮਾਵੈ ॥੧॥

ਘਰ ਕੀ ਨਾਇਕਿ ਘਰ ਵਾਸੁ ਦੇਵੈ

ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ

ਧੁਰ ਕੀ ਭੇਜੀ ਆਈ ਆਮਰਿ

ਨਉ ਖੰਡ ਜੀਤੇ ਸਭਿ ਥਾਨ ਥਨੰਤਰ

ਤਟਿ ਤੀਰਥਿ ਛੋਡੈ ਜੋਗ ਸੰਨਿਆਸ

ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥

ਜਹ ਬੈਸਉ ਤਹ ਨਾਲੇ ਬੈਸੈ

ਸਗਲ ਭਵਨ ਮਹਿ ਸਬਲ ਪ੍ਰਵੇਸੈ

ਹੋਛੀ ਸਰਣਿ ਪਇਆ ਰਹਣੁ ਪਾਈ

ਕਹੁ ਮੀਤਾ ਹਉ ਕੈ ਪਹਿ ਜਾਈ ॥੩॥

ਸੁਣਿ ਉਪਦੇਸੁ ਸਤਿਗੁਰ ਪਹਿ ਆਇਆ

ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ

ਨਿਜ ਘਰਿ ਵਸਿਆ ਗੁਣ ਗਾਇ ਅਨੰਤਾ

ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥

ਘਰੁ ਮੇਰਾ ਇਹ ਨਾਇਕਿ ਹਮਾਰੀ

ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥

ਆਸਾ ਮਹਲਾ

ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ

ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ

ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ

ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥

ਮਹਾ ਅਨੰਦ ਅਚਿੰਤ ਸਹਜਾਇਆ

ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ

ਸਤਿਗੁਰਿ ਮੋ ਕਉ ਦੀਆ ਉਪਦੇਸੁ

ਜੀਉ ਪਿੰਡੁ ਸਭੁ ਹਰਿ ਕਾ ਦੇਸੁ

ਜੋ ਕਿਛੁ ਕਰੀ ਸੁ ਤੇਰਾ ਤਾਣੁ

ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥

ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ

ਆਨ ਬੀਆ ਤੇਰੀ ਸਮਸਰਿ

ਤੇਰੇ ਸੇਵਕ ਕਉ ਕਿਸ ਕੀ ਕਾਣਿ

ਸਾਕਤੁ ਭੂਲਾ ਫਿਰੈ ਬੇਬਾਣਿ ॥੩॥

ਤੇਰੀ ਵਡਿਆਈ ਕਹੀ ਜਾਇ

ਜਹ ਕਹ ਰਾਖਿ ਲੈਹਿ ਗਲਿ ਲਾਇ

ਨਾਨਕ ਦਾਸ ਤੇਰੀ ਸਰਣਾਈ

ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥