ਆਸਾ ਮਹਲਾ

ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ

ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ

ਕਰਿ ਕਿਰਪਾ ਚਰਨ ਸੰਗਿ ਮੇਲੀ

ਸੂਖ ਸਹਜ ਆਨੰਦ ਸੁਹੇਲੀ ॥੧॥

ਸਾਧਸੰਗਿ ਗੁਣ ਗਾਇ ਅਤੋਲੀ

ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥

ਆਸਾ ਮਹਲਾ

ਕਾਮ ਕ੍ਰੋਧ ਮਾਇਆ ਮਦ ਮਤਸਰ ਖੇਲਤ ਸਭਿ ਜੂਐ ਹਾਰੇ

ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥

ਜਨਮ ਮਰਨ ਚੂਕੇ ਸਭਿ ਭਾਰੇ

ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ

ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ

ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮੑਾਰੇ ॥੨॥

ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ

ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥

ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ

ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥

ਆਸਾ ਮਹਲਾ

ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ

ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥

ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ

ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ

ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ

ਅਨਦੁ ਕਰੈ ਸਾਸਿ ਸਾਸਿ ਸਮੑਾਰੈ ਨਾ ਪੋਹੈ ਅਗਨਾਰਿ ॥੨॥

ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ

ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥

ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ

ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮੑਾਰਿ ॥੪॥੩੭॥