ਆਸਾ ਘਰੁ ੩ ਮਹਲਾ ੫ ॥
ੴ ਸਤਿਗੁਰ ਪ੍ਰਸਾਦਿ ॥
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥
ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥
ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥
ਕਾਹੇ ਏਕ ਬਿਨਾ ਚਿਤੁ ਲਾਈਐ ॥
ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥
ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥
ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥
ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥
ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥
ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥
ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥
ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥
ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥
ਰਾਗੁ ਆਸਾ ਘਰੁ ੫ ਮਹਲਾ ੫ ॥
ੴ ਸਤਿਗੁਰ ਪ੍ਰਸਾਦਿ ॥
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥
ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥
ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥
ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੬ ਮਹਲਾ ੫ ॥
ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥
ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥
ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥
ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥
ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥
ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥
ਜਾ ਕਉ ਟੇਕ ਤੁਮੑਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥
ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥
ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥
ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥