ਆਸਾ ਮਹਲਾ

ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ

ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥

ਨਿੰਦਕਿ ਅਹਿਲਾ ਜਨਮੁ ਗਵਾਇਆ

ਪਹੁਚਿ ਸਾਕੈ ਕਾਹੂ ਬਾਤੈ ਆਗੈ ਠਉਰ ਪਾਇਆ ॥੧॥ ਰਹਾਉ

ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ

ਤਹਾ ਬਿਗੂਤਾ ਜਹ ਕੋਇ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ

ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥

ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ

ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥

ਆਸਾ ਮਹਲਾ

ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ

ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥

ਗੋਵਿੰਦ ਭਜਨ ਕੀ ਮਤਿ ਹੈ ਹੋਰਾ

ਵਰਮੀ ਮਾਰੀ ਸਾਪੁ ਮਰਈ ਨਾਮੁ ਸੁਨਈ ਡੋਰਾ ॥੧॥ ਰਹਾਉ

ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਜਾਨੈ

ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਪਛਾਨੈ ॥੨॥

ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ

ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥

ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ

ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

ਆਸਾ ਮਹਲਾ

ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ

ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥

ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ

ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ

ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ

ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥

ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ

ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥

ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ

ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥