ਆਸਾ ਮਹਲਾ

ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ

ਮਹਾ ਮੋਹਨੀ ਤੁਧੁ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ

ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ

ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥

ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ

ਐਸੋ ਸਮਰਥੁ ਵਰਨਿ ਸਾਕਉ ਤਾ ਕੀ ਉਪਮਾ ਜਾਤ ਕਹਿਓ ਰੀ ॥੨॥

ਕਾਜਰ ਕੋਠ ਮਹਿ ਭਈ ਕਾਰੀ ਨਿਰਮਲ ਬਰਨੁ ਬਨਿਓ ਰੀ

ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥

ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ

ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥

ਸਤਿਗੁਰ ਪ੍ਰਸਾਦਿ

ਰਾਗੁ ਆਸਾ ਘਰੁ ਮਹਲਾ

ਲਾਲੁ ਚੋਲਨਾ ਤੈ ਤਨਿ ਸੋਹਿਆ

ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥

ਕਵਨ ਬਨੀ ਰੀ ਤੇਰੀ ਲਾਲੀ

ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ

ਤੁਮ ਹੀ ਸੁੰਦਰਿ ਤੁਮਹਿ ਸੁਹਾਗੁ

ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥

ਤੂੰ ਸਤਵੰਤੀ ਤੂੰ ਪਰਧਾਨਿ

ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥

ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ

ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥

ਸੁਨਿ ਰੀ ਸਖੀ ਇਹ ਹਮਰੀ ਘਾਲ

ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥

ਆਸਾ ਮਹਲਾ

ਦੂਖੁ ਘਨੋ ਜਬ ਹੋਤੇ ਦੂਰਿ

ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥

ਚੁਕਾ ਨਿਹੋਰਾ ਸਖੀ ਸਹੇਰੀ

ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ

ਨਿਕਟਿ ਆਨਿ ਪ੍ਰਿਅ ਸੇਜ ਧਰੀ

ਕਾਣਿ ਕਢਨ ਤੇ ਛੂਟਿ ਪਰੀ ॥੨॥

ਮੰਦਰਿ ਮੇਰੈ ਸਬਦਿ ਉਜਾਰਾ

ਅਨਦ ਬਿਨੋਦੀ ਖਸਮੁ ਹਮਾਰਾ ॥੩॥

ਮਸਤਕਿ ਭਾਗੁ ਮੈ ਪਿਰੁ ਘਰਿ ਆਇਆ

ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥