ਆਸਾ ਮਹਲਾ

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ

ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥

ਸਗਲ ਸੂਖ ਜਾਂ ਤੂੰ ਚਿਤਿ ਆਂਵੈਂ

ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ

ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ

ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥

ਹੁਕਮੁ ਬੂਝੈ ਸੋਈ ਪਰਵਾਨੁ

ਸਾਚੁ ਸਬਦੁ ਜਾ ਕਾ ਨੀਸਾਨੁ ॥੩॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ

ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥

ਆਸਾ ਮਹਲਾ

ਜਹਾ ਪਠਾਵਹੁ ਤਹ ਤਹ ਜਾਈਂ︀

ਜੋ ਤੁਮ ਦੇਹੁ ਸੋਈ ਸੁਖੁ ਪਾਈਂ︀ ॥੧॥

ਸਦਾ ਚੇਰੇ ਗੋਵਿੰਦ ਗੋਸਾਈ

ਤੁਮੑਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ︀ ॥੧॥ ਰਹਾਉ

ਤੁਮਰਾ ਦੀਆ ਪੈਨੑਉ ਖਾਈਂ︀

ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ︀ ॥੨॥

ਮਨ ਤਨ ਅੰਤਰਿ ਤੁਝੈ ਧਿਆਈਂ︀

ਤੁਮੑਰੈ ਲਵੈ ਕੋਊ ਲਾਈਂ︀ ॥੩॥

ਕਹੁ ਨਾਨਕ ਨਿਤ ਇਵੈ ਧਿਆਈਂ︀

ਗਤਿ ਹੋਵੈ ਸੰਤਹ ਲਗਿ ਪਾਈਂ︀ ॥੪॥੯॥੬੦॥

ਆਸਾ ਮਹਲਾ

ਊਠਤ ਬੈਠਤ ਸੋਵਤ ਧਿਆਈਐ

ਮਾਰਗਿ ਚਲਤ ਹਰੇ ਹਰਿ ਗਾਈਐ ॥੧॥

ਸ੍ਰਵਨ ਸੁਨੀਜੈ ਅੰਮ੍ਰਿਤ ਕਥਾ

ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ

ਕਾਰਜਿ ਕਾਮਿ ਬਾਟ ਘਾਟ ਜਪੀਜੈ

ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥

ਦਿਨਸੁ ਰੈਨਿ ਹਰਿ ਕੀਰਤਨੁ ਗਾਈਐ

ਸੋ ਜਨੁ ਜਮ ਕੀ ਵਾਟ ਪਾਈਐ ॥੩॥

ਆਠ ਪਹਰ ਜਿਸੁ ਵਿਸਰਹਿ ਨਾਹੀ

ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥

ਆਸਾ ਮਹਲਾ

ਜਾ ਕੈ ਸਿਮਰਨਿ ਸੂਖ ਨਿਵਾਸੁ

ਭਈ ਕਲਿਆਣ ਦੁਖ ਹੋਵਤ ਨਾਸੁ ॥੧॥

ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ

ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ

ਸਤਿਗੁਰ ਕਾ ਸਚੁ ਸਬਦੁ ਕਮਾਵਹੁ

ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥

ਪਰ ਕਾ ਬੁਰਾ ਰਾਖਹੁ ਚੀਤ

ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥

ਹਰਿ ਹਰਿ ਤੰਤੁ ਮੰਤੁ ਗੁਰਿ ਦੀਨੑਾ

ਇਹੁ ਸੁਖੁ ਨਾਨਕ ਅਨਦਿਨੁ ਚੀਨੑਾ ॥੪॥੧੧॥੬੨॥

ਆਸਾ ਮਹਲਾ

ਜਿਸੁ ਨੀਚ ਕਉ ਕੋਈ ਜਾਨੈ

ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥

ਦਰਸਨੁ ਮਾਗਉ ਦੇਹਿ ਪਿਆਰੇ

ਤੁਮਰੀ ਸੇਵਾ ਕਉਨ ਕਉਨ ਤਾਰੇ ॥੧॥ ਰਹਾਉ

ਜਾ ਕੈ ਨਿਕਟਿ ਆਵੈ ਕੋਈ

ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥

ਜੋ ਪ੍ਰਾਨੀ ਕਾਹੂ ਆਵਤ ਕਾਮ

ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥

ਸਾਧਸੰਗਿ ਮਨ ਸੋਵਤ ਜਾਗੇ

ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥