ਆਸਾ ਮਹਲਾ

ਏਕੋ ਏਕੀ ਨੈਨ ਨਿਹਾਰਉ

ਸਦਾ ਸਦਾ ਹਰਿ ਨਾਮੁ ਸਮੑਾਰਉ ॥੧॥

ਰਾਮ ਰਾਮਾ ਰਾਮਾ ਗੁਨ ਗਾਵਉ

ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ

ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ

ਘਟ ਘਟ ਅੰਤਰਿ ਰਵਿਆ ਸੋਈ ॥੨॥

ਓਪਤਿ ਪਰਲਉ ਖਿਨ ਮਹਿ ਕਰਤਾ

ਆਪਿ ਅਲੇਪਾ ਨਿਰਗੁਨੁ ਰਹਤਾ ॥੩॥

ਕਰਨ ਕਰਾਵਨ ਅੰਤਰਜਾਮੀ

ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥

ਆਸਾ ਮਹਲਾ

ਕੋਟਿ ਜਨਮ ਕੇ ਰਹੇ ਭਵਾਰੇ

ਦੁਲਭ ਦੇਹ ਜੀਤੀ ਨਹੀ ਹਾਰੇ ॥੧॥

ਕਿਲਬਿਖ ਬਿਨਾਸੇ ਦੁਖ ਦਰਦ ਦੂਰਿ

ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ

ਪ੍ਰਭ ਕੇ ਸੰਤ ਉਧਾਰਨ ਜੋਗ

ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥

ਮਨਿ ਆਨੰਦੁ ਮੰਤ੍ਰੁ ਗੁਰਿ ਦੀਆ

ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥

ਨਾਮੁ ਪਦਾਰਥੁ ਨਉ ਨਿਧਿ ਸਿਧਿ

ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥

ਆਸਾ ਮਹਲਾ

ਮਿਟੀ ਤਿਆਸ ਅਗਿਆਨ ਅੰਧੇਰੇ

ਸਾਧ ਸੇਵਾ ਅਘ ਕਟੇ ਘਨੇਰੇ ॥੧॥

ਸੂਖ ਸਹਜ ਆਨੰਦੁ ਘਨਾ

ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ

ਬਿਨਸਿਓ ਮਨ ਕਾ ਮੂਰਖੁ ਢੀਠਾ

ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥

ਗੁਰ ਪੂਰੇ ਕੇ ਚਰਣ ਗਹੇ

ਕੋਟਿ ਜਨਮ ਕੇ ਪਾਪ ਲਹੇ ॥੩॥

ਰਤਨ ਜਨਮੁ ਇਹੁ ਸਫਲ ਭਇਆ

ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥

ਆਸਾ ਮਹਲਾ

ਸਤਿਗੁਰੁ ਅਪਨਾ ਸਦ ਸਦਾ ਸਮੑਾਰੇ

ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥

ਜਾਗੁ ਰੇ ਮਨ ਜਾਗਨਹਾਰੇ

ਬਿਨੁ ਹਰਿ ਅਵਰੁ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ

ਗੁਰ ਕੀ ਬਾਣੀ ਸਿਉ ਰੰਗੁ ਲਾਇ

ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥

ਗੁਰ ਬਿਨੁ ਦੂਜਾ ਨਾਹੀ ਥਾਉ

ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥

ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ

ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥

ਆਸਾ ਮਹਲਾ

ਆਪੇ ਪੇਡੁ ਬਿਸਥਾਰੀ ਸਾਖ

ਅਪਨੀ ਖੇਤੀ ਆਪੇ ਰਾਖ ॥੧॥

ਜਤ ਕਤ ਪੇਖਉ ਏਕੈ ਓਹੀ

ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ

ਆਪੇ ਸੂਰੁ ਕਿਰਣਿ ਬਿਸਥਾਰੁ

ਸੋਈ ਗੁਪਤੁ ਸੋਈ ਆਕਾਰੁ ॥੨॥

ਸਰਗੁਣ ਨਿਰਗੁਣ ਥਾਪੈ ਨਾਉ

ਦੁਹ ਮਿਲਿ ਏਕੈ ਕੀਨੋ ਠਾਉ ॥੩॥

ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ

ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥