ਆਸਾ ਮਹਲਾ

ਉਕਤਿ ਸਿਆਨਪ ਕਿਛੂ ਜਾਨਾ

ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥

ਮੈ ਨਿਰਗੁਨ ਗੁਣੁ ਨਾਹੀ ਕੋਇ

ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ

ਮੂਰਖ ਮੁਗਧ ਅਗਿਆਨ ਅਵੀਚਾਰੀ

ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥

ਜਪੁ ਤਪੁ ਸੰਜਮੁ ਕਰਮ ਸਾਧਾ

ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥

ਕਿਛੂ ਜਾਨਾ ਮਤਿ ਮੇਰੀ ਥੋਰੀ

ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥

ਆਸਾ ਮਹਲਾ

ਹਰਿ ਹਰਿ ਅਖਰ ਦੁਇ ਇਹ ਮਾਲਾ

ਜਪਤ ਜਪਤ ਭਏ ਦੀਨ ਦਇਆਲਾ ॥੧॥

ਕਰਉ ਬੇਨਤੀ ਸਤਿਗੁਰ ਅਪੁਨੀ

ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ

ਹਰਿ ਮਾਲਾ ਉਰ ਅੰਤਰਿ ਧਾਰੈ

ਜਨਮ ਮਰਣ ਕਾ ਦੂਖੁ ਨਿਵਾਰੈ ॥੨॥

ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ

ਸੋ ਜਨੁ ਇਤ ਉਤ ਕਤਹਿ ਡੋਲੈ ॥੩॥

ਕਹੁ ਨਾਨਕ ਜੋ ਰਾਚੈ ਨਾਇ

ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥

ਆਸਾ ਮਹਲਾ

ਜਿਸ ਕਾ ਸਭੁ ਕਿਛੁ ਤਿਸ ਕਾ ਹੋਇ

ਤਿਸੁ ਜਨ ਲੇਪੁ ਬਿਆਪੈ ਕੋਇ ॥੧॥

ਹਰਿ ਕਾ ਸੇਵਕੁ ਸਦ ਹੀ ਮੁਕਤਾ

ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ

ਸਗਲ ਤਿਆਗਿ ਹਰਿ ਸਰਣੀ ਆਇਆ

ਤਿਸੁ ਜਨ ਕਹਾ ਬਿਆਪੈ ਮਾਇਆ ॥੨॥

ਨਾਮੁ ਨਿਧਾਨੁ ਜਾ ਕੇ ਮਨ ਮਾਹਿ

ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥

ਕਹੁ ਨਾਨਕ ਗੁਰੁ ਪੂਰਾ ਪਾਇਆ

ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥

ਆਸਾ ਮਹਲਾ

ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ

ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥

ਸੁਨਿ ਸੁਨਿ ਜੀਵਾ ਸੋਇ ਤੁਮੑਾਰੀ

ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ

ਮਿਟਿ ਗਇਆ ਦੂਖੁ ਬਿਸਾਰੀ ਚਿੰਤਾ

ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥

ਸੋਈ ਸਤਿ ਸਤਿ ਹੈ ਸੋਇ

ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥

ਕਹੁ ਨਾਨਕ ਕਉਨ ਉਹ ਕਰਮਾ

ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥

ਆਸਾ ਮਹਲਾ

ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ

ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥

ਸੋਇ ਰਹੇ ਮਾਇਆ ਮਦ ਮਾਤੇ

ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ

ਮੋਹ ਭਰਮਿ ਬਹੁ ਜੋਨਿ ਭਵਾਇਆ

ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥

ਬੰਧਨ ਅੰਧ ਕੂਪ ਗ੍ਰਿਹ ਮੇਰਾ

ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥

ਕਹੁ ਨਾਨਕ ਜੋ ਪ੍ਰਭ ਸਰਣਾਈ

ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥