ਆਸਾ ਮਹਲਾ

ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ

ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥

ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ

ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ

ਤੂ ਮੇਰਾ ਜੀਵਨੁ ਤੂ ਆਧਾਰੁ

ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥

ਤੂ ਮੇਰੀ ਗਤਿ ਪਤਿ ਤੂ ਪਰਵਾਨੁ

ਤੂ ਸਮਰਥੁ ਮੈ ਤੇਰਾ ਤਾਣੁ ॥੩॥

ਅਨਦਿਨੁ ਜਪਉ ਨਾਮ ਗੁਣਤਾਸਿ

ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥

ਆਸਾ ਮਹਲਾ

ਰੋਵਨਹਾਰੈ ਝੂਠੁ ਕਮਾਨਾ

ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥

ਕੋ ਮੂਆ ਕਾ ਕੈ ਘਰਿ ਗਾਵਨੁ

ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ

ਬਾਲ ਬਿਵਸਥਾ ਤੇ ਬਿਰਧਾਨਾ

ਪਹੁਚਿ ਮੂਕਾ ਫਿਰਿ ਪਛੁਤਾਨਾ ॥੨॥

ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ

ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥

ਕਹੁ ਨਾਨਕ ਜੋ ਲਾਇਆ ਨਾਮ

ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥

ਆਸਾ ਮਹਲਾ

ਸੋਇ ਰਹੀ ਪ੍ਰਭ ਖਬਰਿ ਜਾਨੀ

ਭੋਰੁ ਭਇਆ ਬਹੁਰਿ ਪਛੁਤਾਨੀ ॥੧॥

ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ

ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ

ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ

ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥

ਸਾਦਿ ਮੋਹਿ ਲਾਦੀ ਅਹੰਕਾਰੇ

ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥

ਸਾਧਸੰਗਿ ਮਿਟੇ ਭਰਮ ਅੰਧਾਰੇ

ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥

ਆਸਾ ਮਹਲਾ

ਚਰਨ ਕਮਲ ਕੀ ਆਸ ਪਿਆਰੇ

ਜਮਕੰਕਰ ਨਸਿ ਗਏ ਵਿਚਾਰੇ ॥੧॥

ਤੂ ਚਿਤਿ ਆਵਹਿ ਤੇਰੀ ਮਇਆ

ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ

ਅਨਿਕ ਦੂਖ ਦੇਵਹਿ ਅਵਰਾ ਕਉ

ਪਹੁਚਿ ਸਾਕਹਿ ਜਨ ਤੇਰੇ ਕਉ ॥੨॥

ਦਰਸ ਤੇਰੇ ਕੀ ਪਿਆਸ ਮਨਿ ਲਾਗੀ

ਸਹਜ ਅਨੰਦ ਬਸੈ ਬੈਰਾਗੀ ॥੩॥

ਨਾਨਕ ਕੀ ਅਰਦਾਸਿ ਸੁਣੀਜੈ

ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥