( 39 )

ਸਿਰੀਰਾਗੁ ਮਹਲਾ

ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ

ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ

ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ

ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥

ਮਨ ਮੇਰੇ ਨਾਮਿ ਰਤੇ ਸੁਖੁ ਹੋਇ

ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਕੋਇ ॥੧॥ ਰਹਾਉ

ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ

ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ

ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ

ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥

ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ

ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ

ਬਿਨੁ ਸਤਿਗੁਰ ਮੁਕਤਿ ਪਾਈਐ ਮਨਮੁਖਿ ਫਿਰੈ ਦਿਵਾਨੁ

ਸਬਦੁ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥

ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਕੋਇ

ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ

ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ

ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥

ਸਿਰੀਰਾਗੁ ਮਹਲਾ

ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ

ਮਲੁ ਹਉਮੈ ਧੋਤੀ ਕਿਵੈ ਉਤਰੈ ਜੇ ਸਉ ਤੀਰਥ ਨਾਇ

ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ

ਪੜਿਐ ਮੈਲੁ ਉਤਰੈ ਪੂਛਹੁ ਗਿਆਨੀਆ ਜਾਇ ॥੧॥

ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ

ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਸਕੀ ਧੋਇ ॥੧॥ ਰਹਾਉ

ਮਨਿ ਮੈਲੈ ਭਗਤਿ ਹੋਵਈ ਨਾਮੁ ਪਾਇਆ ਜਾਇ

ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ

ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ

ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥

ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ

ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ

ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ

ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥

ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ

ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ

ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ

ਨਾਨਕ ਨਾਮੁ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥