ਆਸਾ ਮਹਲਾ

ਮਨੁ ਤ੍ਰਿਪਤਾਨੋ ਮਿਟੇ ਜੰਜਾਲ

ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥

ਸੰਤ ਪ੍ਰਸਾਦਿ ਭਲੀ ਬਨੀ

ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ

ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ

ਮਿਟਿ ਗਈ ਭੂਖ ਮਹਾ ਬਿਕਰਾਲ ॥੨॥

ਠਾਕੁਰਿ ਅਪੁਨੈ ਕੀਨੀ ਦਾਤਿ

ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥

ਮਿਟਿ ਗਈ ਭਾਲ ਮਨੁ ਸਹਜਿ ਸਮਾਨਾ

ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥

ਆਸਾ ਮਹਲਾ

ਠਾਕੁਰ ਸਿਉ ਜਾ ਕੀ ਬਨਿ ਆਈ

ਭੋਜਨ ਪੂਰਨ ਰਹੇ ਅਘਾਈ ॥੧॥

ਕਛੂ ਥੋਰਾ ਹਰਿ ਭਗਤਨ ਕਉ

ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ

ਜਾ ਕਾ ਧਨੀ ਅਗਮ ਗੁਸਾਈ

ਮਾਨੁਖ ਕੀ ਕਹੁ ਕੇਤ ਚਲਾਈ ॥੨॥

ਜਾ ਕੀ ਸੇਵਾ ਦਸ ਅਸਟ ਸਿਧਾਈ

ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥

ਜਾ ਕਉ ਦਇਆ ਕਰਹੁ ਮੇਰੇ ਸੁਆਮੀ

ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥

ਆਸਾ ਮਹਲਾ

ਜਉ ਮੈ ਅਪੁਨਾ ਸਤਿਗੁਰੁ ਧਿਆਇਆ

ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥

ਮਿਟਿ ਗਈ ਗਣਤ ਬਿਨਾਸਿਉ ਸੰਸਾ

ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ

ਜਉ ਮੈ ਅਪੁਨਾ ਸਾਹਿਬੁ ਚੀਤਿ

ਤਉ ਭਉ ਮਿਟਿਓ ਮੇਰੇ ਮੀਤ ॥੨॥

ਜਉ ਮੈ ਓਟ ਗਹੀ ਪ੍ਰਭ ਤੇਰੀ

ਤਾਂ ਪੂਰਨ ਹੋਈ ਮਨਸਾ ਮੇਰੀ ॥੩॥

ਦੇਖਿ ਚਲਿਤ ਮਨਿ ਭਏ ਦਿਲਾਸਾ

ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥

ਆਸਾ ਮਹਲਾ

ਅਨਦਿਨੁ ਮੂਸਾ ਲਾਜੁ ਟੁਕਾਈ

ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥

ਸੋਚਤ ਸਾਚਤ ਰੈਨਿ ਬਿਹਾਨੀ

ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਸਿਮਰੈ ਸਾਰਿੰਗਪਾਨੀ ॥੧॥ ਰਹਾਉ

ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ

ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥

ਬਾਲੂ ਕਨਾਰਾ ਤਰੰਗ ਮੁਖਿ ਆਇਆ

ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥

ਸਾਧਸੰਗਿ ਜਪਿਓ ਹਰਿ ਰਾਇ

ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥

ਆਸਾ ਮਹਲਾ ਦੁਤੁਕੇ

ਉਨ ਕੈ ਸੰਗਿ ਤੂ ਕਰਤੀ ਕੇਲ

ਉਨ ਕੈ ਸੰਗਿ ਹਮ ਤੁਮ ਸੰਗਿ ਮੇਲ

ਉਨੑ ਕੈ ਸੰਗਿ ਤੁਮ ਸਭੁ ਕੋਊ ਲੋਰੈ

ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥

ਤੇ ਬੈਰਾਗੀ ਕਹਾ ਸਮਾਏ

ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ

ਉਨੑ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ

ਉਨੑ ਕੈ ਸੰਗਿ ਤੂ ਹੋਈ ਹੈ ਜਾਹਰਿ

ਉਨੑ ਕੈ ਸੰਗਿ ਤੂ ਰਖੀ ਪਪੋਲਿ

ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥

ਉਨੑ ਕੈ ਸੰਗਿ ਤੇਰਾ ਮਾਨੁ ਮਹਤੁ

ਉਨੑ ਕੈ ਸੰਗਿ ਤੁਮ ਸਾਕੁ ਜਗਤੁ

ਉਨੑ ਕੈ ਸੰਗਿ ਤੇਰੀ ਸਭ ਬਿਧਿ ਥਾਟੀ

ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥

ਓਹੁ ਬੈਰਾਗੀ ਮਰੈ ਜਾਇ

ਹੁਕਮੇ ਬਾਧਾ ਕਾਰ ਕਮਾਇ

ਜੋੜਿ ਵਿਛੋੜੇ ਨਾਨਕ ਥਾਪਿ

ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥