ਆਸਾ ਮਹਲਾ

ਸਗਲ ਸੂਖ ਜਪਿ ਏਕੈ ਨਾਮ

ਸਗਲ ਧਰਮ ਹਰਿ ਕੇ ਗੁਣ ਗਾਮ

ਮਹਾ ਪਵਿਤ੍ਰ ਸਾਧ ਕਾ ਸੰਗੁ

ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥

ਗੁਰ ਪ੍ਰਸਾਦਿ ਓਇ ਆਨੰਦ ਪਾਵੈ

ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਜਾਵੈ ॥੧॥ ਰਹਾਉ

ਵਰਤ ਨੇਮ ਮਜਨ ਤਿਸੁ ਪੂਜਾ

ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ

ਮਹਾ ਪੁਨੀਤ ਜਾ ਕਾ ਨਿਰਮਲ ਥਾਨੁ

ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥

ਪ੍ਰਗਟਿਓ ਸੋ ਜਨੁ ਸਗਲੇ ਭਵਨ

ਪਤਿਤ ਪੁਨੀਤ ਤਾ ਕੀ ਪਗ ਰੇਨ

ਜਾ ਕਉ ਭੇਟਿਓ ਹਰਿ ਹਰਿ ਰਾਇ

ਤਾ ਕੀ ਗਤਿ ਮਿਤਿ ਕਥਨੁ ਜਾਇ ॥੩॥

ਆਠ ਪਹਰ ਕਰ ਜੋੜਿ ਧਿਆਵਉ

ਉਨ ਸਾਧਾ ਕਾ ਦਰਸਨੁ ਪਾਵਉ

ਮੋਹਿ ਗਰੀਬ ਕਉ ਲੇਹੁ ਰਲਾਇ

ਨਾਨਕ ਆਇ ਪਏ ਸਰਣਾਇ ॥੪॥੩੮॥੮੯॥

ਆਸਾ ਮਹਲਾ

ਆਠ ਪਹਰ ਉਦਕ ਇਸਨਾਨੀ

ਸਦ ਹੀ ਭੋਗੁ ਲਗਾਇ ਸੁਗਿਆਨੀ

ਬਿਰਥਾ ਕਾਹੂ ਛੋਡੈ ਨਾਹੀ

ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥

ਸਾਲਗਿਰਾਮੁ ਹਮਾਰੈ ਸੇਵਾ

ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ

ਘੰਟਾ ਜਾ ਕਾ ਸੁਨੀਐ ਚਹੁ ਕੁੰਟ

ਆਸਨੁ ਜਾ ਕਾ ਸਦਾ ਬੈਕੁੰਠ

ਜਾ ਕਾ ਚਵਰੁ ਸਭ ਊਪਰਿ ਝੂਲੈ

ਤਾ ਕਾ ਧੂਪੁ ਸਦਾ ਪਰਫੁਲੈ ॥੨॥

ਘਟਿ ਘਟਿ ਸੰਪਟੁ ਹੈ ਰੇ ਜਾ ਕਾ

ਅਭਗ ਸਭਾ ਸੰਗਿ ਹੈ ਸਾਧਾ

ਆਰਤੀ ਕੀਰਤਨੁ ਸਦਾ ਅਨੰਦ

ਮਹਿਮਾ ਸੁੰਦਰ ਸਦਾ ਬੇਅੰਤ ॥੩॥

ਜਿਸਹਿ ਪਰਾਪਤਿ ਤਿਸ ਹੀ ਲਹਨਾ

ਸੰਤ ਚਰਨ ਓਹੁ ਆਇਓ ਸਰਨਾ

ਹਾਥਿ ਚੜਿਓ ਹਰਿ ਸਾਲਗਿਰਾਮੁ

ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥

ਆਸਾ ਮਹਲਾ ਪੰਚਪਦਾ₁

ਜਿਹ ਪੈਡੈ ਲੂਟੀ ਪਨਿਹਾਰੀ

ਸੋ ਮਾਰਗੁ ਸੰਤਨ ਦੂਰਾਰੀ ॥੧॥

ਸਤਿਗੁਰ ਪੂਰੈ ਸਾਚੁ ਕਹਿਆ

ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ

ਜਹ ਲਾਲਚ ਜਾਗਾਤੀ ਘਾਟ

ਦੂਰਿ ਰਹੀ ਉਹ ਜਨ ਤੇ ਬਾਟ ॥੨॥

ਜਹ ਆਵਟੇ ਬਹੁਤ ਘਨ ਸਾਥ

ਪਾਰਬ੍ਰਹਮ ਕੇ ਸੰਗੀ ਸਾਧ ॥੩॥

ਚਿਤ੍ਰ ਗੁਪਤੁ ਸਭ ਲਿਖਤੇ ਲੇਖਾ

ਭਗਤ ਜਨਾ ਕਉ ਦ੍ਰਿਸਟਿ ਪੇਖਾ ॥੪॥

ਕਹੁ ਨਾਨਕ ਜਿਸੁ ਸਤਿਗੁਰੁ ਪੂਰਾ

ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥