ਆਸਾ ਮਹਲਾ ਦੁਪਦਾ

ਸਾਧੂ ਸੰਗਿ ਸਿਖਾਇਓ ਨਾਮੁ

ਸਰਬ ਮਨੋਰਥ ਪੂਰਨ ਕਾਮ

ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ

ਜਪਿ ਜਪਿ ਜੀਵਾ ਸਾਰਿਗਪਾਨੇ ॥੧॥

ਕਰਨ ਕਰਾਵਨ ਸਰਨਿ ਪਰਿਆ

ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ

ਲਾਲ ਜਵੇਹਰ ਭਰੇ ਭੰਡਾਰ

ਤੋਟਿ ਆਵੈ ਜਪਿ ਨਿਰੰਕਾਰ

ਅੰਮ੍ਰਿਤ ਸਬਦੁ ਪੀਵੈ ਜਨੁ ਕੋਇ

ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥

ਆਸਾ ਘਰੁ ਮਹਲਾ

ਹਰਿ ਕਾ ਨਾਮੁ ਰਿਦੈ ਨਿਤ ਧਿਆਈ

ਸੰਗੀ ਸਾਥੀ ਸਗਲ ਤਰਾਂਈ ॥੧॥

ਗੁਰੁ ਮੇਰੈ ਸੰਗਿ ਸਦਾ ਹੈ ਨਾਲੇ

ਸਿਮਰਿ ਸਿਮਰਿ ਤਿਸੁ ਸਦਾ ਸਮੑਾਲੇ ॥੧॥ ਰਹਾਉ

ਤੇਰਾ ਕੀਆ ਮੀਠਾ ਲਾਗੈ

ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥

ਆਸਾ ਮਹਲਾ

ਸਾਧੂ ਸੰਗਤਿ ਤਰਿਆ ਸੰਸਾਰੁ

ਹਰਿ ਕਾ ਨਾਮੁ ਮਨਹਿ ਆਧਾਰੁ ॥੧॥

ਚਰਨ ਕਮਲ ਗੁਰਦੇਵ ਪਿਆਰੇ

ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ

ਜਾ ਕੈ ਮਸਤਕਿ ਲਿਖਿਆ ਭਾਗੁ

ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥

ਆਸਾ ਮਹਲਾ

ਮੀਠੀ ਆਗਿਆ ਪਿਰ ਕੀ ਲਾਗੀ

ਸਉਕਨਿ ਘਰ ਕੀ ਕੰਤਿ ਤਿਆਗੀ

ਪ੍ਰਿਅ ਸੋਹਾਗਨਿ ਸੀਗਾਰਿ ਕਰੀ

ਮਨ ਮੇਰੇ ਕੀ ਤਪਤਿ ਹਰੀ ॥੧॥

ਭਲੋ ਭਇਓ ਪ੍ਰਿਅ ਕਹਿਆ ਮਾਨਿਆ

ਸੂਖੁ ਸਹਜੁ ਇਸੁ ਘਰ ਕਾ ਜਾਨਿਆ ਰਹਾਉ

ਹਉ ਬੰਦੀ ਪ੍ਰਿਅ ਖਿਜਮਤਦਾਰ

ਓਹੁ ਅਬਿਨਾਸੀ ਅਗਮ ਅਪਾਰ

ਲੇ ਪਖਾ ਪ੍ਰਿਅ ਝਲਉ ਪਾਏ

ਭਾਗਿ ਗਏ ਪੰਚ ਦੂਤ ਲਾਵੇ ॥੨॥

ਨਾ ਮੈ ਕੁਲੁ ਨਾ ਸੋਭਾਵੰਤ

ਕਿਆ ਜਾਨਾ ਕਿਉ ਭਾਨੀ ਕੰਤ

ਮੋਹਿ ਅਨਾਥ ਗਰੀਬ ਨਿਮਾਨੀ

ਕੰਤ ਪਕਰਿ ਹਮ ਕੀਨੀ ਰਾਨੀ ॥੩॥

ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ

ਸੂਖ ਸਹਜ ਮੇਰਾ ਧਨੁ ਸੋਹਾਗਾ

ਕਹੁ ਨਾਨਕ ਮੋਰੀ ਪੂਰਨ ਆਸਾ

ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥

ਆਸਾ ਮਹਲਾ

ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ

ਬੋਲੈ ਕਉੜਾ ਜਿਹਬਾ ਕੀ ਫੂੜਿ

ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥

ਐਸੀ ਇਸਤ੍ਰੀ ਇਕ ਰਾਮਿ ਉਪਾਈ

ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ਰਹਾਉ

ਪਾਇ ਠਗਉਲੀ ਸਭੁ ਜਗੁ ਜੋਹਿਆ

ਬ੍ਰਹਮਾ ਬਿਸਨੁ ਮਹਾਦੇਉ ਮੋਹਿਆ

ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥

ਵਰਤ ਨੇਮ ਕਰਿ ਥਾਕੇ ਪੁਨਹਚਰਨਾ

ਤਟ ਤੀਰਥ ਭਵੇ ਸਭ ਧਰਨਾ

ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥

ਮਾਇਆ ਮੋਹਿ ਸਭੋ ਜਗੁ ਬਾਧਾ

ਹਉਮੈ ਪਚੈ ਮਨਮੁਖ ਮੂਰਾਖਾ

ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥