ਆਸਾ ਮਹਲਾ

ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਕੋਈ

ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥

ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ

ਨਾਮੁ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ

ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ

ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰਸਬਦੁ ਨਿਰੰਤਰਿ ॥੨॥

ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ

ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥

ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ

ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥

ਆਸਾ ਮਹਲਾ

ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ

ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥

ਹਉ ਵੰਞਾ ਕੁਰਬਾਣੁ ਸਾਈ ਆਪਣੇ

ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ

ਬਿੰਦਕ ਗਾਲੑਿ ਸੁਣੀ ਸਚੇ ਤਿਸੁ ਧਣੀ

ਸੂਖੀ ਹੂੰ ਸੁਖੁ ਪਾਇ ਮਾਇ ਕੀਮ ਗਣੀ ॥੨॥

ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ

ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥

ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ

ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥

ਆਸਾ ਮਹਲਾ

ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ

ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥

ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ

ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ

ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ

ਨਾਮ ਬਿਹੂਨੜਿਆ ਸੇ ਮਰਨੑਿ ਵਿਸੂਰਿ ਵਿਸੂਰਿ ॥੨॥

ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ

ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥

ਜੈਸੇ ਪਸੁ ਹਰੑਿਆਉ ਤੈਸਾ ਸੰਸਾਰੁ ਸਭ

ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥

ਆਸਾ ਮਹਲਾ

ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ

ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥

ਆਠ ਪਹਰ ਸਾਲਾਹਿ ਸਿਰਜਨਹਾਰ ਤੂੰ

ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ

ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ

ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥

ਜੋ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ

ਹਿਕੋ ਚਿਤਿ ਵਸਾਇ ਕਦੇ ਜਾਇ ਮਰਿ ॥੩॥

ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ

ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥