ਆਸਾ ਮਹਲਾ

ਜਿਨੑਾ ਵਿਸਰੈ ਨਾਮੁ ਸੇ ਕਿਨੇਹਿਆ

ਭੇਦੁ ਜਾਣਹੁ ਮੂਲਿ ਸਾਂਈ ਜੇਹਿਆ ॥੧॥

ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ

ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ

ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ

ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥

ਜਿਸ ਨੋ ਮੰਨੇ ਆਪਿ ਸੋਈ ਮਾਨੀਐ

ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥

ਦਿਨਸੁ ਰੈਣਿ ਆਰਾਧਿ ਸਮੑਾਲੇ ਸਾਹ ਸਾਹ

ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥

ਆਸਾ ਮਹਲਾ

ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ

ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥

ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ

ਤੁਝ ਬਿਨੁ ਅਵਰੁ ਕੋਇ ਨਦਰਿ ਨਿਹਾਰਿਆ ॥੧॥ ਰਹਾਉ

ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ

ਜਿਸੁ ਮਨਿ ਵੁਠਾ ਆਪਿ ਤਿਸੁ ਵਿਸਾਰੀਐ ॥੨॥

ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ

ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥

ਜਪਿ ਜਪਿ ਹਰਿ ਕਾ ਨਾਮੁ ਕਦੇ ਝੂਰੀਐ

ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥

ਆਸਾ ਮਹਲਾ

ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ

ਕਿਤੀਂ︀ ਇਤੁ ਦਰੀਆਇ ਵੰਞਨੑਿ ਵਹਦਿਆ ॥੧॥

ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ

ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ

ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ

ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥

ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ

ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥

ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ

ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥

ਆਸਾ ਮਹਲਾ

ਕੋਇ ਕਿਸ ਹੀ ਸੰਗਿ ਕਾਹੇ ਗਰਬੀਐ

ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥

ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ

ਦੇਖਿ ਤੁਮੑਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ

ਰਾਜੁ ਮਾਲੁ ਜੰਜਾਲੁ ਕਾਜਿ ਕਿਤੈ ਗਨੋੁ

ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥

ਜੇਤੇ ਮਾਇਆ ਰੰਗ ਤੇਤ ਪਛਾਵਿਆ

ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥

ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ

ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥