ਆਸਾ ਮਹਲਾ

ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ

ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥

ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ

ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ

ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ

ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥

ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ

ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥

ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ

ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥

ਆਸਾ ਮਹਲਾ

ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ

ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥

ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ

ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ

ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ

ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥

ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ

ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥

ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ

ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥

ਆਸਾ ਮਹਲਾ

ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ

ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥

ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਲਾਗੈ

ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ

ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ

ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥

ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ

ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥

ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ

ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥

ਆਸਾ ਮਹਲਾ

ਉਦਮੁ ਕੀਆ ਕਰਾਇਆ ਆਰੰਭੁ ਰਚਾਇਆ

ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥

ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ

ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ

ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ

ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥

ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ

ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥

ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ

ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥