ਆਸਾ ਮਹਲਾ

ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ

ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥

ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ

ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ

ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਆਵੈ

ਤਿਸੁ ਜਮੁ ਨੇੜਿ ਆਵਈ ਜੋ ਹਰਿ ਪ੍ਰਭਿ ਭਾਵੈ ॥੨॥

ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ

ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥

ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਬੀਆ

ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਥੀਆ ॥੪॥੧੮॥੧੨੦॥

ਆਸਾ ਘਰੁ ਮਹਲਾ

ਸਤਿਗੁਰ ਪ੍ਰਸਾਦਿ

ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਭਾਵਉ

ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥

ਹਉ ਮਾਗਉ ਆਨ ਲਜਾਵਉ

ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ

ਊਠਉ ਬੈਸਉ ਰਹਿ ਭਿ ਸਾਕਉ ਦਰਸਨੁ ਖੋਜਿ ਖੋਜਾਵਉ

ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥

ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਪਾਵਉ

ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥

ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ

ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਆਵਉ ॥੪॥੧॥੧੨੧॥

ਆਸਾ ਮਹਲਾ

ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ

ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥

ਅਵਰ ਬਿਸਾਰੀ ਬਿਸਾਰੀ

ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ

ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮੑਾਰੀ

ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥

ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ

ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥

ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ

ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥