ਰਾਗੁ ਆਸਾ ਮਹਲਾ ਘਰੁ ੧੨

ਸਤਿਗੁਰ ਪ੍ਰਸਾਦਿ

ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ

ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥

ਸੋ ਪ੍ਰਭੁ ਜਾਣੀਐ ਸਦ ਸੰਗਿ

ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ

ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ

ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥

ਜਨਮ ਮਰਣੁ ਨਿਵਾਰੀਐ ਦੁਖੁ ਜਮ ਪੁਰਿ ਹੋਇ

ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥

ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ

ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਹੋਰੁ ॥੪॥੧॥੧੩੬॥

ਆਸਾ ਮਹਲਾ

ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ

ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥

ਮੇਰੇ ਮਨ ਧਿਆਇ ਹਰਿ ਹਰਿ ਨਾਉ

ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ

ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ

ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ

ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥

ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ

ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥

ਆਸਾ ਮਹਲਾ

ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ

ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥

ਹਰਿ ਕੋ ਨਾਮੁ ਜਪੀਐ ਨੀਤਿ

ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ

ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ

ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥

ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ

ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥

ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ

ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥