( 41 )

ਸਿਰੀਰਾਗੁ ਮਹਲਾ

ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ

ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ

ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥

ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ

ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ

ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ

ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ

ਹਉ ਗੁਰੁ ਸਾਲਾਹਿ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥

ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ

ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ

ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਮੇਟੈ ਕੋਇ ॥੩॥

ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ

ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ

ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥

ਸਿਰੀਰਾਗੁ ਮਹਲਾ

ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ

ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ

ਓਇ ਵੇਪਰਵਾਹ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥

ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ

ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ

ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ

ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ

ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥

ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ

ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ

ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥

ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ

ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ

ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥